ਜੀਜੇ ਨਾਲ ਕੁੱਟਮਾਰ ਦੇ ਮਾਮਲੇ ਵਿਚ ਦੋ ਸਾਲ ਦੀ ਕੈਦ ਦੇ ਵਿਰੋਧ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜ਼ਿਲ੍ਹਾ ਸੈਸ਼ਨ ਕੋਰਟ ਸੰਗਰੂਰ ਵਿਚ ਅਪੀਲ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅਦਾਲਤ ਨੇ 15 ਜਨਵਰੀ ਨੂੰ ਰੱਖੀ ਹੈ ਅਤੇ ਸ਼ਿਕਾਇਤਕਰਤਾ ਧਿਰ ਨੂੰ ਵੀ ਪੇਸ਼ ਹੋਣ ਲਈ ਨੋਟਿਸ ਭੇਜਿਆ ਗਿਆ ਹੈ।
ਦੱਸਣਯੋਗ ਹੈ ਕਿ 21 ਦਸੰਬਰ ਨੂੰ ਸੁਨਾਮ ਕੋਰਟ ਨੇ ਕੈਬਨਿਟ ਮੰਤਰੀ ਸਮੇਤ 9 ਵਿਅਕਤੀਆਂ ਨੂੰ 2 ਸਾਲ ਦੀ ਕੈਦ ਅਤੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਅਮਨ ਅਰੋੜਾ ’ਤੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਜੀਜਾ ਦੇ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ਸਾਬਤ ਹੋਏ ਸਨ।
ਸ਼ਿਕਾਇਤ ਦਰਜ ਕਰਾਈ ਸੀ। ਅਦਾਲਤ ਨੇ ਅਮਨ ਅਰੋੜਾ ਅਤੇ ਉਨ੍ਹਾਂ ਦੀ ਮਾਂ ਪਰਮੇਸ਼ਵਰੀ ਦੇਵੀ, ਰਾਜਿੰਦਰ ਸਿੰਘ ਰਾਜਾ, ਜਗਜੀਵਨ ਰਾਮ ਉਰਫ ਲੱਕੀ (ਪੀ.ਏ.), ਬਲਜਿੰਦਰ ਸਿੰਘ ਨਿਵਾਸੀ ਨਮੋਲ, ਲਾਭ ਸਿੰਘ ਨਿਵਾਸੀ ਨੀਲੋਵਾਲ, ਚਿਤਵੰਤ ਸਿੰਘ ਵਾਸੀ ਸ਼ੇਰੋਂ, ਕੁਲਦੀਪ ਸਿੰਘ ਵਾਸੀ ਸ਼ੇਰੋਂ, ਸਤਗੁਰ ਸਿੰਘ ਗੱਗੀ ਵਾਸੀ ਨਮੋਲ ਨੂੰ ਨਾਮਜ਼ਦ ਕੀਤਾ ਗਿਆ ਹੈ।