ਪੰਜਾਬ-ਹਰਿਆਣਾ ਹਾਈਕੋਰਟ ਤੋਂ ਸੁਖਪਾਲ ਖਹਿਰਾ ਨੂੰ ਵੱਡਾ ਝਟਕਾ

0
176

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਖਪਾਲ ਖਹਿਰਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਸੁਭਾਨਪੁਰ ’ਚ ਦਰਜ ਐੱਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਜਸਟਿਸ ਵਿਕਾਸ ਬਹਿਲ ਨੇ ਨਿੱਜੀ ਕਾਰਨਾਂ ਤੋਂ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਟੀਸ਼ਨ ਹੋਰ ਬੈਂਚ ਨੂੰ ਰੈਫਰ ਕੀਤਾ ਗਿਆ ਹੈ। 4 ਜਨਵਰੀ ਨੂੰ ਖੈਰਾ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ।

ਖਹਿਰਾ ਨੇ ਪਟੀਸ਼ਨ ’ਚ ਕਿਹਾ ਹੈ ਕਿ ਉਨ੍ਹਾਂ ਦੇ ਖਿਲਾਫ ਦਰਜ ਇਹ ਐਫਆਈਆਰ ਪੂਰੀ ਤਰ੍ਹਾਂ ਰਾਜਨੀਤਿਕ ਰੰਜਿਸ ਦੇ ਤਹਿਤ ਦਰਜ ਕੀਤੀ ਗਈ ਹੈ ਅਤੇ ਬਿਨਾਂ ਕਿਸੇ ਠੋਸ ਆਧਾਰ ’ਤੇ ਇਹ ਐਫਆਈਆਰ ਦਰਜ ਕਰ ਦਿੱਤੀ ਗਈ ਹੈ। ਲਿਹਾਜ਼ਾ ਇਸ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਹੁਣ ਇਸ ਪਟਿਸ਼ਨ ’ਤੇ ਹਾਈਕੋਰਟ ਦੀ ਹੋਰ ਬੈਂਚ ਦੀ ਸੁਣਵਾਈ ਕਰੇਗੀ।

ਕਾਬਿਲੇਗੌਰ ਹੈ ਕਿ 4 ਜਨਵਰੀ ਨੂੰ ਸੁਭਾਨਪੁਰ ’ਚ ਮਹਿਲਾ ਰਣਜੀਤ ਕੌਰ ਨਿਵਾਸੀ ਡੋਗਰਾਂਵਾਲ ਦੀ ਸ਼ਿਕਾਇਤ ’ਤੇ ਧਾਰਾ 195-ਏ ਅਤੇ 506 ਆਈਪੀਸੀ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

LEAVE A REPLY

Please enter your comment!
Please enter your name here