ਪੰਜਾਬ-ਹਰਿਆਣਾ ਵਿੱਚ ਅਗਲੇ 5 ਦਿਨਾਂ ਤੱਕ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰ ਵੇਲੇ ਸੰਘਣੀ ਧੁੰਦ ਛਾਈ ਹੋਈ ਹੈ। ਹਿਮਾਚਲ ਵਿੱਚ ਤਾਪਮਾਨ ਆਮ ਤੋਂ ਹੇਠਾਂ ਰਹਿਣ ਕਾਰਨ ਇੱਥੇ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਜਦੋਂ ਕਿ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ।
ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਬਠਿੰਡਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 4-5 ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹੇਗਾ। ਇਨ੍ਹਾਂ ਤਿੰਨਾਂ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ‘ਚ ਕੋਈ ਵੱਡੀ ਤਬਦੀਲੀ ਦੇਖਣ ਨੂੰ ਨਹੀਂ ਮਿਲੇਗੀ। 17-18 ਜਨਵਰੀ ਨੂੰ ਤਿੰਨਾਂ ਥਾਵਾਂ ‘ਤੇ ‘ਕੋਲਡ ਡੇ’ ਰਹੇਗਾ।
ਚੰਡੀਗੜ੍ਹ ‘ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸਵੇਰ ਵੇਲੇ ਸੰਘਣੀ ਧੁੰਦ ਅਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ 4 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ‘ਚ ਧੁੰਦ ਨੂੰ ਲੈ ਕੇ ਅੱਜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਵੀ ਧੁੱਪ ਨਿਕਲਣ ਦੇ ਆਸਾਰ ਹਨ ਪਰ ਸਵੇਰੇ ਧੁੰਦ ਛਾਈ ਰਹੇਗੀ। ਅੱਜ ਤਾਪਮਾਨ 5 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ ‘ਚ ਧੁੰਦ ਨੂੰ ਲੈ ਕੇ ਅੱਜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ ਧੁੰਦ ਰਹੇਗੀ ਅਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਸੰਭਾਵਨਾ ਹੈ। ਤਾਪਮਾਨ 5 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ ਵਿੱਚ ਅੱਜ ਧੁੱਪ ਨਿਕਲੇਗੀ ਅਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ। ਤਾਪਮਾਨ 4 ਤੋਂ 17 ਡਿਗਰੀ ਦੇ ਵਿਚਕਾਰ ਰਹੇਗਾ।