ਪੰਜਾਬ ਸਮੇਤ ਪੂਰੇ ਉੱਤਰ ਭਾਰਤ ਠੰਡ ਘਟਣ ਦਾ ਨਾਂ ਨਹੀਂ ਲੈ ਰਹੀ। ਲਗਾਤਾਰ ਠੰਡ ‘ਚ ਵਾਧਾ ਹੋ ਰਿਹਾ ਹੈ।ਜਿੱਥੇ ਠੰਡ ਤੇ ਧੁੰਦ ਕਾਰਨ ਸੜਕੀ ਹਾਦਸੇ ਵੱਧ ਰਹੇ ਹਨ, ਉੱਥੇ ਹੀ ਠੰਡ ਤੋਂ ਬਚਣ ਲਈ ਲੋਕ ਅੰਗੀਠੀ ਦੇ ਨਿੱਘ ਦਾ ਸਹਾਰਾ ਲੈ ਰਹੇ ਹਨ ਪਰ ਅੰਗੀਠੀ ਕਾਰਨ ਕਈ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਹਨ।
ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਲਾਪਤਾ ਬੱਚੀ ਦੀ ਮਿਲੀ ਮ੍ਰਿਤਕ ਦੇਹ, ਬੱਚੀ ਦੀ ਹਾਲਤ ਦੇਖ ਕੰਬ ਜਾਵੇਗੀ…
ਦੱਸ ਦਈਏ ਕਿ ਠੰਡ ਤੋਂ ਬਚਣ ਲਈ ਲੋਕਾਂ ਵੱਲੋਂ ਕਮਰੇ ਵਿਚ ਹੀ ਅੰਗੀਠੀਆਂ ਬਾਲੀਆਂ ਜਾਂਦੀਆਂ ਹਨ ਜਿਸ ਕਾਰਨ ਕਈ ਵਾਰ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਆਏ ਦਿਨ ਅਜਿਹੇ ਹਾਦਸੇ ਵਾਪਰਦੇ ਰਹਿੰਦੇ ਹਨ। ਇੱਕ ਹੋਰ ਤਾਜ਼ਾ ਮਾਮਲਾ ਪੰਜਾਬ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਬੀਤੀ ਰਾਤ ਜਲੰਧਰ ਕੈਂਟ ਕੋਲ ਇੱਕ ਕਾਲੋਨੀ ਵਿਚ ਅਜਿਹਾ ਹੀ ਹਾਦਸਾ ਵਾਪਰਿਆ। ਇੱਥੇ ਪਿਓ-ਪੁੱਤ ਦੀ ਮੌ.ਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਤਿੰਨ ਲੋਕ ਅੰਗੀਠੀ ਬਾਲ ਕੇ ਸੌਂ ਰਹੇ ਸਨ। ਇਸੇ ਦੌਰਾਨ ਜ਼ਹਿਰੀਲੇ ਧੂੰਏ ਨਾਲ ਪਿਓ-ਪੁੱਤ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਮ ਬਲੀ ਮੋਚੀ (50) ਪੁੱਤਰ ਖੇਲੋ ਦਾਸ ਤੇ ਉਸ ਦੇ ਪੁੱਤਰ ਨਵੀਨ ਕੁਮਾਰ (24) ਵਜੋਂ ਹੋਈ ਹੈ।ਇਸਦੇ ਨਾਲ ਹੀ ਤੀਜੇ ਵਿਅਕਤੀ ਦੀ ਹਾਲਤ ਵੀ ਖਰਾਬ ਦੱਸੀ ਜਾ ਰਹੀ ਹੈ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਿਸ ਵਿਅਕਤੀ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ੳੇੁਸਦਾ ਨਾਂ ਰਾਜੇਸ਼ ਕੁਮਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਫਿਲਹਾਲ ਠੰਡ ਤੋਂ ਨਹੀ ਰਾਹਤ, ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ
ਦੱਸ ਦਈਏ ਕਿ ਇਸ ਘਟਨਾ ਦਾ ਪਤਾ ਇੱਕ ਗੁਆਂਢੀ ਨੂੰ ਉਸ ਸਮੇਂ ਲੱਗਿਆ ਜਦੋਂ ਉਹ ਉਨ੍ਹਾਂ ਦੇ ਘਰ ਪਹੁੰਚਿਆ। ਜਾਣਕਾਰੀ ਅਨੁਸਾਰ ਤਿੰਨੋਂ ਵਿਅਕਤੀ ਰਾਜ ਮਿਸਤਰੀ ਦਾ ਕੰਮ ਕਰਦੇ ਸਨ। ਜਦੋਂ ਤਿੰਨਾਂ ਦੇ ਕੰਮ ‘ਤੇ ਜਾਣ ਦਾ ਸਮਾਂ ਸੀ ਤੇ ਉਹ ਸਵੇਰ ਸਮੇਂ ਜਦੋਂ ਨਹੀਂ ਉੱਠੇ ਤਾਂ ਗੁਆਂਢੀ ਉੁਨ੍ਹਾਂ ਨੂੰ ਉਠਾਉਣ ਲਈ ਉਨ੍ਹਾਂ ਦੇ ਘਰ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ ਗੁਆਂਢੀ ਨੇ ਤਿੰਨਾਂ ਨੂੰ ਪਾਣੀ ਭਰਨ ਵਾਸਤੇ ਬੁਲਾਇਆ ਪਰ ਕੋਈ ਜਵਾਬ ਨਹੀਂ ਮਿਿਲਆ।ਇਸ ਦੌਰਾਨ ਕਿਸੇ ਤਰ੍ਹਾਂ ਦਰਵਾਜ਼ਾ ਖੋਲ੍ਹ ਕੇ ਉਹ ਅੰਦਰ ਗਿਆ ਤਾਂ ਤਿੰਨੋਂ ਬੇਹੋਸ਼ ਪਏ ਸਨ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਫ਼ਸਰਾਂ ਦਾ ਕੀਤਾ ਤਬਾਦਲਾ
ਇਸ ਘਟਨਾ ਸੰਬੰਧੀ ਰਾਜੇਸ਼ ਦੇ ਭਰਾ ਨੇ ਦੱਸਿਆ ਕਿ ਤਿੰਨੋਂ ਇੱਕ ਹੀ ਕਮਰੇ ‘ਚ ਅੰਗੀਠੀ ‘ਚ ਅੱਗ ਲਗਾ ਕੇ ਸੁੱਤੇ ਪਏ ਸਨ।ਇਸ ਦੌਰਾਨ ਉਹ ਬੇਹੋਸ਼ ਹੋ ਗਏ। ਇਸ ਘਟਨਾ ਤੋਂ ਬਾਅਦ ਜਦੋਂ ਤਿੰਨਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਪਿਓ-ਪੁੱਤ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸ ਦਈਏ ਕਿ ਜਿਵੇਂ ਹੀ ਘਟਨਾ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਥਾਣਾ ਜਲੰਧਰ ਕੈਂਟ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ।ਇਸ ਮੌਕੇ ਪੁਲਿਸ ਨੇ ਅੰਗੀਠੀ ਸਮੇਤ ਹੋਰ ਸਾਮਾਨ ਬਰਾਮਦ ਕਰ ਲਿਆ ਹੈ। ਫਿਲਹਾਲ ਰਾਜੇਸ਼ ਕੁਮਾਰ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ ਤੇ ਪੁਲਿਸ ਨੇ ਕੇਸ ਵਿਚ ਸੀਆਰਪੀਸੀ 174 ਦੀ ਕਾਰਵਾਈ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।