ਤੇਜ਼ ਰਫ਼ਤਾਰ ਵਾਹਨ ਦਾ ਕਹਿਰ, 3 ਨੌਜਵਾਨਾਂ ਦੀ ਹੋਈ ਮੌ.ਤ

0
22

ਪੰਜਾਬ ਦੇ ਮੁਕਤਸਰ ਜ਼ਿਲ੍ਹੇ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌ.ਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਤਿੰਨੋਂ ਨੌਜਵਾਨ ਮਜ਼ਦੂਰ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਤਿੰਨੋਂ ਮਜ਼ਦੂਰ ਆਪਣੇ ਕੰਮ ਤੋਂ ਘਰ ਪਰਤ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਇਹ ਨੌਜਵਾਨ ਆਪਣੇ ਘਰ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।ਇਸ ਭਿਆਨਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਤੀਸਰੇ ਨੌਜਵਾਨ ਬਾਰੇ ਇਹ ਦੱਸਿਆ ਜਾ ਰਿਹਾ ਹੈ ਕਿ ਉਸ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਤੇ ਉਸਨੇ ਹਸਪਤਾਲ ‘ਚ ਦਮ ਤੋੜ ਦਿੱਤਾ।

ਜਾਣਕਾਰੀ ਅਨੁਸਾਰ ਥਾਣਾ ਸਦਰ ਮੁਕਤਸਰ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਦੌਰਾਨ ਪੁਲਿਸ ਨੇ ਇਨ੍ਹਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਮ੍ਰਿਤਕ ਹਰਵਿੰਦਰ ਸਿੰਘ ਦੇ ਪਿਤਾ ਭੋਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਉਸ ਦੇ ਦੋ ਪੁੱਤਰ ਹਰਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਹਨ। ਜਦੋਂ ਉਹ ਸ਼ਾਮ 7 ਵਜੇ ਦੇ ਕਰੀਬ ਕੰਮ ਤੋਂ ਬਾਅਦ ਘਰ ਪਹੁੰਚਿਆ ਤਾਂ ਉਸਦੇ ਭਰਾ ਬੱਗਾ ਸਿੰਘ ਨੇ ਦੱਸਿਆ ਕਿ ਹਰਵਿੰਦਰ ਅਤੇ ਭੁਪਿੰਦਰ ਸਿੰਘ ਮਿਹਨਤ ਮਜ਼ਦੂਰੀ ਕਰਕੇ ਆਪਣੇ ਮੋਟਰਸਾਈਕਲ ‘ਤੇ ਮੁਕਤਸਰ ਤੋਂ ਵਾਪਸ ਪਿੰਡ ਨੂੰ ਜਾ ਰਹੇ ਸਨ।

ਜਦੋਂ ਉਹ ਵਾਪਸੀ ਦੌਰਾਨ ਘਰ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਕਾਰਨ ਭੁਪਿੰਦਰ ਸਿੰਘ (18), ਇਕਬਾਲ ਸਿੰਘ (19) ਦੀ ਮੌਕੇ ’ਤੇ ਹੀ ਮੌਤ ਹੋ ਗਈ।

ਉਨ੍ਹਾਂ ਨੇ ਦੱਸਿਆ ਕਿ ਜ਼ਖ਼ਮੀ ਹਾਲਤ ‘ਚ ਹਰਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਕੁੱਝ ਸਮੇਂ ਬਾਅਦ ਹਰਵਿੰਦਰ ਸਿੰਘ (18) ਦੀ ਵੀ ਮੌਤ ਹੋ ਗਈ। ਦੱਸ ਦਈਏ ਕਿ ਪੁਲਿਸ ਨੇ ਮ੍ਰਿਤਕ ਦੇ ਪਿਤਾ ਹਰਵਿੰਦਰ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here