ਪੰਜਾਬ ਵਿੱਚ ਅੱਜ ਸ਼ਨੀਵਾਰ ਦੀ ਸਵੇਰ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇਸ ਕਾਰਨ ਬਠਿੰਡਾ ਵਿੱਚ ਵਿਜ਼ੀਬਿਲਟੀ ਜ਼ੀਰੋ ਅਤੇ ਅੰਮ੍ਰਿਤਸਰ ਵਿੱਚ 25 ਮੀਟਰ ਰਹੀ। ਪਟਿਆਲਾ ਜ਼ਿਲ੍ਹੇ ‘ਚ ਵੀ ਬੀਤੇ ਕੱਲ੍ਹ ਤੇ ਅੱਜ ਧੁੱਪ ਨਿਕਲੀ ਹੈ। ਜਿਸ ਕਾਰਨ ਲੋਕਾਂ ਨੂੰ ਸੰਘਣੀ ਧੁੰਦ ਤੋਂ ਕੁੱਝ ਰਾਹਤ ਮਿਲੀ ਹੈ। ਹਰਿਆਣੇ ਵਿੱਚ ਧੁੱਪ ਹੈ।
ਚੰਡੀਗੜ੍ਹ ਵਿੱਚ ਸਥਿਤੀ ਆਮ ਵਾਂਗ ਹੈ।ਬੀਤੇ ਕੱਲ੍ਹ ਹਿਮਾਚਲ ਦੇ ਉਪਰਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 10 ਦਿਨਾਂ ‘ਚ ਮੌਸਮ ‘ਚ ਬਦਲਾਅ ਹੋਵੇਗਾ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਇੱਕ ਵਾਰ ਫਿਰ ਹਿਮਾਚਲ ਵਿੱਚ ਸਰਗਰਮ ਹੋ ਗਈ ਹੈ। ਜਿਸ ਕਾਰਨ ਆਉਣ ਵਾਲੇ 10 ਦਿਨਾਂ ‘ਚ ਹਿਮਾਚਲ ‘ਚ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਨਾ ਸਿਰਫ਼ ਹਿਮਾਚਲ ਵਿੱਚ ਸਗੋਂ ਪੰਜਾਬ ਅਤੇ ਹਰਿਆਣਾ ਵਿੱਚ ਵੀ ਰਾਹਤ ਮਿਲੇਗੀ।
ਪੰਜਾਬ-ਹਰਿਆਣਾ ਦੇ ਸਮਤਲ ਇਲਾਕਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ ਅਤੇ ਸੁੱਕੀ ਠੰਢ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਧੁੰਦ ਅਤੇ ਠੰਢੇ ਦਿਨ ਨੂੰ ਲੈ ਕੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਆਰੇਂਜ ਅਲਰਟ ਹੈ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ। ਚੰਡੀਗੜ੍ਹ ‘ਚ ਸਵੇਰੇ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ।
ਦਿਨ ਵੇਲੇ ਧੁੱਪ ਰਹੇਗੀ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮੋਹਾਲੀ ‘ਚ ਜ਼ਿਆਦਾ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦਿਨ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ‘ਚ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰ ਦੇ ਸਮੇਂ ਧੁੰਦ ਅਤੇ ਬਾਅਦ ‘ਚ ਠੰਡ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 7 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ ‘ਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ ਧੁੰਦ ਛਾਈ ਰਹੇਗੀ ਅਤੇ ਠੰਡੇ ਦਿਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 6 ਤੋਂ 13 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰ ਵੇਲੇ ਧੁੰਦ ਅਤੇ ਦਿਨ ਭਰ ਬੱਦਲਵਾਈ ਰਹਿ ਸਕਦੀ ਹੈ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।