ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਹੋਈ ਮੌ.ਤ

0
29

ਦੇਰ ਰਾਤ ਹੁਸ਼ਿਆਰਪੁਰ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ।

ਇਹ ਹਾਦਸਾ ਜਲੰਧਰ-ਪਠਾਨਕੋਟ ਹਾਈਵੇ ‘ਤੇ ਦਸੂਹਾ ਨੇੜੇ ਵਾਪਰਿਆ।ਜਾਣਕਾਰੀ ਅਨੁਸਾਰ ਕਾਰ ਤੇ ਟਰੱਕ ਦੀ ਆਪਸ ‘ਚ ਟੱਕਰ ਹੋ ਗਈ। ਜਿਸ ਵਿੱਚ ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਦੇ ਪਰਖੱਚੇ ਉਡ ਗਏ। ਚਸ਼ਮਦੀਦਾਂ ਮੁਤਾਬਕ ਹਾਦਸੇ ਤੋਂ ਬਾਅਦ ਧਮਾਕਾ ਹੋਇਆ ਅਤੇ ਫਿਰ ਅੱਗ ਲੱਗ ਗਈ।

ਇਸ ਘਟਨਾ ‘ਚ ਕਾਰ ‘ਚ ਸਵਾਰ ਔਰਤ ਸਮੇਤ ਚਾਰ ਵਿਅਕਤੀ ਜ਼ਿੰਦਾ ਸੜ ਗਏ ਜਦਕਿ ਇੱਕ ਹੋਰ ਵਿਅਕਤੀ ਨੂੰ ਸੁਰੱਖਿਅਤ ਬਾਹਰ ਕੱਢ ਕੇ ਦਸੂਹਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

LEAVE A REPLY

Please enter your comment!
Please enter your name here