ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹੁਣ ਅਰਵਿੰਦ ਖੰਨਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਰਡਾਰ ’ਤੇ ਆ ਗਏ ਹਨ, ਜਿਸ ਦੇ ਚੱਲਦਿਆਂ ਅਰਵਿੰਦ ਖੰਨਾ ਨੂੰ ਈ. ਡੀ. ਵਲੋਂ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਅਰਵਿੰਦ ਖੰਨਾ ਨੂੰ ਭ੍ਰਿਸ਼ਟਾਚਾਰ ਮਾਮਲੇ ਨਾਲ ਸਬੰਧਤ ਜਾਂਚ ਵਿੱਚ ਸੰਮਨ ਕੀਤਾ ਗਿਆ ਹੈ।
ਇਸ ਵਿਚ ਖੰਨਾ ਨੂੰ ਈ. ਡੀ. ਨੇ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਸੰਮਨ ਭੇਜ ਕੇ 30 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਈ. ਡੀ. ਖੰਨਾ ਨੂੰ 6 ਜਨਵਰੀ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ 15 ਜਨਵਰੀ ਨੂੰ ਤਲਬ ਹੋਣ ਦੇ ਹੁਕਮ ਦਿੱਤੇ ਸੀ ਪਰ ਅਰਵਿੰਦ ਖੰਨਾ ਨੇ ਉਹ ਸੰਮਨ ਛੱਡ ਦਿੱਤੇ ਸਨ। ਇਸ ਤੋਂ ਬਾਅਦ ਈ. ਡੀ. ਨੇ ਉਨ੍ਹਾਂ ਨੂੰ ਇਹ ਦੂਜਾ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ 30 ਜਨਵਰੀ ਨੂੰ ਪੇਸ਼ ਹੋਣ ਲਈ ਆਖਿਆ ਗਿਆ ਹੈ।