ਸ੍ਰੀ ਮੁਕਤਸਰ ਸਾਹਿਬ ਦੋ ਨੌਜਵਾਨ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁੰਡੇਵਾਲਾ ਦੇ ਨੇੜਿਓਂ ਗੁਜ਼ਰ ਰਹੀ ਰਾਜਸਥਾਨ ਫੀਡਰ ਨਹਿਰ ਵਿੱਚ 2 ਨੌਜਵਾਨ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ।
ਇਨ੍ਹਾਂ ਨੌਜਵਾਨਾਂ ਦੀ ਭਾਲ ਲਈ ਗੋਤਾਖੋਰਾਂ ਦੀ ਮਦਦ ਲਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਘਰੋਂ ਸ਼ਾਪਿੰਗ ਕਰਨ ਦੇ ਲਈ ਗਏ ਸਨ। ਦੋਹਾਂ ਨੌਜਵਾਨਾਂ ਦੀ ਪਛਾਣ ਸੁਖਜਿੰਦਰ ਸਿੰਘ ਤੇ ਰਾਜਵਿੰਦਰ ਸਿੰਘ ਵਜੋਂ ਹੋਈ ਹੈ।
ਇਸ ਘਟਨਾ ਸਬੰਧੀ DSP ਜਸਵੀਰ ਸਿੰਘ ਪੰਨੂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਰਹਿਣ ਵਾਲੇ ਨੇ ਦੱਸਿਆ ਕਿ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਜਾ ਰਹੇ ਸਨ। ਇਸ ਦੌਰਾਨ ਇਹ ਘਟਨਾ ਵਾਪਰ ਗਈ। ਉਨ੍ਹਾਂ ਦੱਸਿਆ ਕਿ ਦੋਹਾਂ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਪਿੰਡ ਗੁਰੂਸਰ ਦੇ ਸਰਪੰਚ ਬੇਅੰਤ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਦੇ ਮੁਤਾਬਕ ਸੁਖਜਿੰਦਰ ਸਿੰਘ ਦੇ ਭਰਾ ਦਾ 2 ਫਰਵਰੀ ਨੂੰ ਵਿਆਹ ਰੱਖਿਆ ਹੋਇਆ ਸੀ। ਦੋਨੋਂ ਨੌਜਵਾਨ ਘਰੋਂ ਕੱਪੜੇ ਲੈਣ ਲਈ ਮੋਟਰਸਾਈਕਲ ‘ਤੇ ਸਵਾਰ ਹੋ ਕੇ ਗਿੱਦੜਬਾਹਾ ਜਾ ਰਹੇ ਸਨ ਅਤੇ ਰਸਤੇ ਵਿੱਚ ਇਹ ਘਟਨਾ ਵਾਪਰ ਗਈ।