ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ AAP ਕੌਂਸਲਰ ਨੇ ਸੁਪਰੀਮ ਕੋਰਟ ‘ਚ ਪਾਈ ਪਟੀਸ਼ਨ

0
34

ਚੰਡੀਗੜ੍ਹ ਮੇਅਰ ਚੋਣ ‘ਤੇ ਰੋਕ ਲਾਉਣ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਇਨਕਾਰ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਕੌਂਸਲਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਨੇ ਅਦਾਲਤ ਨੇ ਜਲਦੀ ਇਸ ਮਾਮਲੇ ਦੀ ਸੁਣਵਾਈ ਕਰਨ ਦੀ ਮੰਗ ਕੀਤੀ ਹੈ।

ਦੱਸਣਯੋਗ ਹੈ ਕਿ ਕੁਲਦੀਪ ਕੁਮਾਰ ਨੇ ਚੰਡੀਗੜ੍ਹ ਮੇਅਰ ਚੋਣ ‘ਚ ਵੋਟਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਾਉਂਦੇ ਹੋਏ ਹਾਈਕੋਰਟ ਦਾ ਰੁਖ ਕੀਤਾ ਸੀ ਅਤੇ ਚੋਣ ਨਤੀਜੇ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਬੁੱਧਵਾਰ ਨੂੰ ਅਗਲੇ ਹੁਕਮਾਂ ਤੱਕ ਦਫ਼ਤਰ ਦੇ ਕੰਮਕਾਜ ਨੂੰ ਭੰਗ ਕਰਨ ਦੀ ਉਨ੍ਹਾਂ ਦੀ ਮੰਗ ਨੂੰ ਅਸਵੀਕਾਰ ਕਰ ਦਿੱਤਾ ਸੀ।

ਹਾਈਕੋਰਟ ਨੇ ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ 3 ਹਫ਼ਤਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ।

LEAVE A REPLY

Please enter your comment!
Please enter your name here