ਸਿਹਤ ਮੰਤਰੀ ਨੇ ਸਿਵਲ ਹਸਪਤਾਲ ਦਾ ਅਚਨਚੇਤ ਕੀਤਾ ਦੌਰਾ, ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ

0
41

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਅੱਜ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਚੈਕਿੰਗ ਕੀਤੀ। ਇੱਥੇ ਉਨ੍ਹਾਂ ਨੇ ਹਸਪਤਾਲ ‘ਚ ਮੌਜੂਦ ਮਰੀਜ਼ਾਂ ਦਾ ਹਾਲਚਾਲ ਪੁੱਛਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਜਾਣਿਆ ਗਿਆ।

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਉਹਨਾਂ ਦੇ ਵੱਲੋਂ ਅੱਜ ਨਵੀਆਂ ਸਕੀਮਾਂ ਲਾਂਚ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਮਰੀਜ਼ਾਂ ਨੂੰ ਦਵਾਈਆਂ ਦੇਣੀਆਂ ਅਤੇ ਸਾਰੇ ਟੈਸਟ ਹਸਪਤਾਲਾਂ ਵਿਚੋਂ ਹੀ ਹੋਣੇ ਹਨ। ਉਹਨਾਂ ਨੇ ਕਿਹਾ ਪੰਜਾਬ ਦੇ ਲੋਕ ਇਹਨਾਂ ਸਕੀਮਾਂ ਤੋਂ ਬਹੁਤ ਖੁਸ਼ ਹਨ। ਉਥੇ ਹੀ ਉਹਨਾਂ ਨੇ ਫਰਿਸ਼ਤੇ ਸਕੀਮ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਾਂਚ ਕੀਤੀ ਗਈ ਹੈ ,ਉਸ ਬਾਰੇ ਵੀ ਜਾਣਕਾਰੀ ਦਿੱਤੀ।

ਉਹਨਾਂ ਦੱਸਿਆ ਜੋ ਵੀ ਵਿਅਕਤੀ ਕਿਸੇ ਵੀ ਮਰੀਜ਼ ਨੂੰ ਲੈ ਕੇ ਆਵੇਗਾ ਉਸ ਨੂੰ ਫਰਿਸ਼ਤਾ ਸਮਝਿਆ ਜਾਵੇਗਾ। ਉਸ ਕੋਲੋਂ ਕੋਈ ਵੀ ਪੁੱਛ ਪੜਤਾਲ ਨਹੀਂ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਸਿਰ ਦੀ ਸਰਜਰੀ ਹੁੰਦੀ ਹੈ ਅਤੇ ਉਹ ਸਰਕਾਰੀ ਹਸਪਤਾਲ ਦੇ ਵਿੱਚ ਆਪਰੇਸ਼ਨ ਕਰਾਉਂਦਾ ਹੈ ਤਾਂ ਉਸਦਾ ਬਿਲਕੁਲ ਮੁਫ਼ਤ ਇਲਾਜ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਨੂੰ ਹੇਠਲੇ ਪੱਧਰ ਤੇ ਜਾਂਚਣ ਦੇ ਲਈ ਉਹਨਾਂ ਵੱਲੋਂ ਚੈਕਿੰਗ ਕੀਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here