ਪੰਜਾਬ ਸਰਕਾਰ ਐੱਨ. ਓ. ਸੀ. ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਹੀ ਹੈ ਜਿਸ ਦੇ ਤਹਿਤ ਸੂਬੇ ਵਿਚ ਹੋਣ ਵਾਲੀਆਂ ਰਜਿਸਟਰੀਆਂ ’ਤੇ ਐੱਨ. ਓ. ਸੀ. ਵਾਲੀ ਸ਼ਰਤ ਹਟਾਈ ਜਾ ਸਕਦੀ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ।
CM ਮਾਨ ਨੇ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ ਤੇ ਆਪਣੇ ਐਕਸ ਅਕਾਊਂਟ (ਪਹਿਲਾਂ ਟਵਿੱਟਰ) ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚ ਹਰ ਕਿਸਮ ਦੀਆਂ ਰਜਿਸਟਰੀਆਂ ’ਤੇ NOC ਵਾਲੀ ਸ਼ਰਤ ਖ਼ਤਮ ਹੋ ਰਹੀ ਹੈ, ਇਸ ਦੇ ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ। ਇਥੇ ਇਹ ਦੱਸਣਯੋਗ ਹੈ ਕਿ ਜੇਕਰ ਪੰਜਾਬ ਵਿਚ ਰਜਿਸਟਰੀਆਂ ’ਤੇ ਐੱਨ. ਓ. ਸੀ. ਵਾਲੀ ਸ਼ਰਤ ਖ਼ਤਮ ਹੋ ਜਾਂਦੀ ਹੈ, ਤਾਂ ਇਸ ਨਾਲ ਆਮ ਜਨਤਾ ਨੂੰ ਵੱਡੀ ਰਾਹਤ ਮਿਲੇਗੀ।
ਇਥੇ ਇਹ ਦੱਸਣਣਯੋਗ ਹੈ ਕਿ ਰਜਿਸਟਰੀਆਂ ਕਰਵਾਉਣ ਲਈ ਨਗਰ ਕੌਂਸਲ ਤੋਂ ਐੱਨ. ਓ. ਸੀ. ਲਾਜ਼ਮੀ ਲੈਣ ਦੀ ਹਦਾਇਤ ਤੋਂ ਬਾਅਦ ਲੋਕਾਂ ਵੱਡੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ।
ਪਿਛਲੇ ਦਿਨੀਂ ਵੀ ਇੱਕ ਮਹੀਨੇ ਤੋਂ ਪੰਜਾਬ ਸਰਕਾਰ ਦੀ ਵੈਬ ਸਾਈਟ ਨਾ ਚੱਲਣ ਕਾਰਨ ਐੱਨ. ਓ. ਸੀ. ਲੈਣ ਵਾਲੇ ਸੈਂਕੜੇ ਲੋਕਾਂ ਨੂੰ ਦਫਤਰਾਂ ਦੇ ਧੱਕੇ ਖਾਣ ਲਈ ਮਜਬੂਰ ਹੋਣਾ ਪਿਆ ਸੀ। ਅਜਿਹੇ ਵਿਚ ਜੇਕਰ ਐੱਨ. ਓ. ਸੀ. ਵਾਲੀ ਸ਼ਰਤਾ ਹਟਾ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਲੋਕਾਂ ਨੂੰ ਰਾਹਤ ਮਿਲਣੀ ਸੁਭਾਵਕ ਹੈ।