ਪੰਜਾਬ ‘ਚ ਟ੍ਰੈਫਿਕ ਪੁਲਿਸ ਵਲੋਂ ਨਵੇਂ ਟ੍ਰੈਫਿਕ ਨਿਯਮ ਬਣਾਏ ਗਏ ਹਨ। ਜਾਣਕਾਰੀ ਅਨੁਸਾਰ ਪੰਜਾਬ ‘ਚ ਹੁਣ ਕਾਰ ਦੀ ਪਿਛਲੀ ਸੀਟ ‘ਤੇ ਬੈਠੇ ਯਾਤਰੀਆਂ ਲਈ ਸੀਟ ਬੈਲਟ ਲਗਾਉਣੀ ਲਾਜ਼ਮੀ ਹੋ ਗਈ ਹੈ। ਇਸ ਸਬੰਧੀ ਸੂਬੇ ਦੇ ਏਡੀਜੀਪੀ ਟਰੈਫਿਕ ਨੇ ਸਾਰੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ।
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਹ ਆਪਣੇ ਅਧੀਨ ਆਉਂਦੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜਾਂ, ਪੀ.ਸੀ.ਆਰ ਮੁਖੀਆਂ, ਥਾਣਿਆਂ ਅਤੇ ਚੌਕੀਆਂ ਦੇ ਇੰਚਾਰਜਾਂ ਨੂੰ ਸਪੱਸ਼ਟ ਕਰਨ ਕਿ ਉਹ ਵਾਹਨ ਚਾਲਕਾਂ ਨੂੰ ਦੱਸਣ ਕਿ ਉਹ ਜਦੋਂ ਵੀ ਵਾਹਨ ਚਲਾਉਣ ਤਾਂ ਉਹਨਾਂ ਨੂੰ ਸੀਟ ਬੈਲਟ ਪਹਿਨਣੀ ਚਾਹੀਦੀ ਹੈ ਅਤੇ ਕਾਰ ਵਿੱਚ ਬੈਠੇ ਲੋਕਾਂ ਨੂੰ ਵੀ ਆਪਣੀ ਸੀਟ ਬੈਲਟ ਲਾ ਕੇ ਹੀ ਬੈਠਣਾ ਚਾਹੀਦਾ ਹੈ।