ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਨੂ ਕੀਤਾ ਕਾਬੂ

0
46
ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਨੂ ਕੀਤਾ ਕਾਬੂ
ਰਾਜਪੁਰਾ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ।ਲੁਟੇਰਿਆਂ ਵਲੋਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।

ਰਾਜਪੁਰਾ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ।ਲੁਟੇਰਿਆਂ ਵਲੋਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।ਪੁਲਿਸ ਵਲੋਂ ਅਜਿਹੇ ਅਨਸਰਾਂ ‘ਤੇ ਨਕੇਲ ਕੱਸੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਰਾਜਪੁਰਾ ਪੁਲਿਸ  ਵੱਲੋਂ ਨਾਕੇਬੰਦੀ ਕੀਤੀ ਗਈ ਤੇ ਇਸ ਦੌਰਾਨ ਪੁਲਿਸ ਨੇ ਇੱਕ ਝਪਟਮਾਰ ਨੂੰ ਕਾਬੂ ਕਰ ਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਮੁੱਡਲੀ ਜਾਂਚ ‘ਚ ਜਿਸ ਵਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ‘ਚ ਕੀਤੀਆਂ ਵਾਰਦਾਤਾਂ ਨੂੰ ਕਬੂਲ ਕੀਤਾ ਗਿਆ ਹੈ।ਪੁਲਿਸ ਨੇ ਜਿਸ ਨੌਜਵਾਨ ਨੂੰ ਕਾਬੂ ਕੀਤਾ ਹੈ।

ਉਸਦੀ ਪਛਾਣ ਸੁਨਿਸ ਕੁਮਾਰ ਉਰਫ ਕਾਲਾ ਵਾਸੀ ਰਾਜਪੁਰਾ ਦੇ ਤੌਰ ਉੱਤੇ ਹੋਈ ਹੈ।ਪੁਲਿਸ ਦੇ ਬਿਆਨ ਅਨੁਸਾਰ ਅਰੋਪੀ ਪਾਸੋ ਵੱਡੀ ਗਿਣਤੀੇ ਮੋਬਾਈਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਇਸ ਕੋਲੋਂ 10 ਮੋਬਾਈਲ ਬਰਾਮਦ ਕੀਤੇ ਹਨ।ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ  ਅਰੋਪੀ ਆਪਣੇ ਦੋ ਹੋਰ ਸਾਥੀਆ ਨਾਲ ਮਿਲ ਕੇ ਮੋਟਰਸਾਈਕਲ ਉੱਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।

ਪੰਜਾਬ ਸਰਕਾਰ ਵੱਲੋਂ ਮੁਅੱਤਲ ਕੀਤੀ ਸਕੂਲ ਪ੍ਰਿੰਸੀਪਲ ਨੂੰ ਮੁੜ ਕੀਤਾ ਬਹਾਲ

ਇਨ੍ਹਾਂ ਵਲੋਂ ਅਨੇਕਾਂ ਹੀ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਗਿਆ ਹੈ।ਇਹ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਲੋਕਾਂ ਕੋਲੋਂ ਲੁੱਟਾਂ-ਖੋਹਾਂ ਕਰਦੇ ਸਨ।ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਦੋ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।ਅਰੋਪੀ ਕੋਲੋ ਵਾਰਦਾਤ ਵਿੱਚ ਇਸਤੇਮਾਲ ਕੀਤਾ ਜਾਂਦਾ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ।ਸਿਟੀ ਰਾਜਪੁਰਾ ਇੰਚਾਰਚ ਪ੍ਰੀਸ ਪ੍ਰੀਤ ਸਿੰਘ ਭੱਟੀ ਅਨੁਸਾਰ ਅਰੋਪੀ ਦਾ ਪੁਲਿਸ ਰਿਮਾਾਂਡ ਹਾਸਿਲ ਕਰਨ ਤੋਂ ਬਾਅਦ ਜਲਦ ਹੀ ਉਸ ਦੇ ਦੋ ਸਾਥੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

Also visit for more breaking news

ਪੰਜਾਬ ‘ਚ ਨਵੇਂ ਟ੍ਰੈਫਿਕ ਨਿਯਮ ਹੋਏ ਜਾਰੀ

ਹਰਿਆਣਾ ਸਰਕਾਰ ਨੇ ਨਾਇਬ ਤਹਿਸੀਲਦਾਰ ਤੇ ਪਟਵਾਰੀ ਨੂੰ ਕੀਤਾ ਸਸਪੈਂਡ, ਜਾਣੋ…

ਸਿਹਤ ਮੰਤਰੀ ਨੇ ਸਿਵਲ ਹਸਪਤਾਲ ਦਾ ਅਚਨਚੇਤ ਕੀਤਾ ਦੌਰਾ, ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ

ਹਰਿਆਣਾ ਸਰਕਾਰ ਨੇ ਨਾਇਬ ਤਹਿਸੀਲਦਾਰ ਤੇ ਪਟਵਾਰੀ ਨੂੰ ਕੀਤਾ ਸਸਪੈਂਡ, ਜਾਣੋ…

LEAVE A REPLY

Please enter your comment!
Please enter your name here