ਸੁਪਰੀਮ ਕੋਰਟ ਤੋਂ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਅੱਜ (12 ਫਰਵਰੀ) ਨੂੰ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਨੂੰ ਅਗਲੀ ਸੁਣਵਾਈ ਤੱਕ ਬਰਕਰਾਰ ਰੱਖਿਆ ਹੈ। ਅਦਾਲਤ ਨੇ ਕਿਹਾ ਕਿ ਹੇਠਲੀ ਅਦਾਲਤ ਨੂੰ ਮਾਮਲੇ ਵਿੱਚ ਆਪਣੀ ਰਿਪੋਰਟ ਅੱਗੇ ਦਾਖ਼ਲ ਕਰਨੀ ਚਾਹੀਦੀ ਹੈ।
ਜਿਸ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਜੇਲ੍ਹ ‘ਚ ਸੀ ਉਹ ਘਟਨਾ 3 ਅਕਤੂਬਰ, 2021 ਨੂੰ ਵਾਪਰੀ ਸੀ। ਇਹ ਮਾਮਲਾ 3 ਅਕਤੂਬਰ, 2021 ਨੂੰ ਹੋਈ ਹਿੰਸਾ ਦੀ ਘਟਨਾ ਨਾਲ ਸਬੰਧਤ ਹੈ।
ਇਸ ਘਟਨਾ ‘ਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਉੱਤਰ ਪ੍ਰਦੇਸ਼ ਪੁਲਿਸ ਦੀ FIR ਮੁਤਾਬਕ ਜਿਸ ਕਾਰ ਨਾਲ ਹਾਦਸਾ ਹੋਇਆ ਸੀ ਉਸ ‘ਚ ਆਸ਼ੀਸ਼ ਮਿਸ਼ਰਾ ਬੈਠਾ ਸੀ। ਜ਼ਿਕਰਯੋਗ ਹੈ ਕਿ ਇਸ ਘਟਨਾ ਵਿੱਚ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਵੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿੱਚ ਹੋਈ ਇਸ ਹਿੰਸਾ ਵਿੱਚ ਕੁੱਲ 13 ਦੋਸ਼ੀ ਹਨ। ਆਸ਼ੀਸ਼ ਮਿਸ਼ਰਾ ਤੋਂ ਇਲਾਵਾ ਹੋਰ ਦੋਸ਼ੀਆਂ ‘ਚ ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਲਤੀਫ ਕਾਲੇ, ਸਤਿਅਮ ਉਰਫ ਸਤਿਆ ਪ੍ਰਕਾਸ਼ ਤ੍ਰਿਪਾਠੀ, ਸ਼ੇਖਰ ਭਾਰਤੀ, ਸੁਮਿਤ ਜੈਸਵਾਲ, ਆਸ਼ੀਸ਼ ਪਾਂਡੇ, ਲਵਕੁਸ਼ ਰਾਣਾ, ਸ਼ਿਸ਼ੂਪਾਲ, ਉਲਾਸ ਕੁਮਾਰ ਉਰਫ ਮੋਹਿਤ ਤ੍ਰਿਵੇਦੀ, ਰਿੰਕੂ ਬਾਂਜਾ ਰਾਣਾ ਅਤੇ ਧਰਮਿੰਦਰ ਸ਼ਾਮਲ ਹਨ।