ਸ਼ੰਭੂ ਬਾਰਡਰ ‘ਤੇ ਮਾਹੌਲ ਤਣਾਅਪੂਰਨ ਬਣ ਗਿਆ ਹੈ। ਬਾਰਡਰ ‘ਤੇ ਜ਼ਬਰਦਸਤ ਹੰਗਾਮਾ ਹੈ। ਡਰੋਨ ਜ਼ਰੀਏ ਕਿਸਾਨਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜਿਵੇਂ ਹੀ ਕਿਸਾਨ ਅੱਗੇ ਵਧਣ ਦੀ ਕੋਸ਼ਿਸ਼ਾਂ ਕਰ ਰਹੇ ਹਨ ਤਾਂ ਡਰੋਨ ਰਾਹੀ ਹੰਝੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।ਕਿਸਾਨਾਂ ਵਲੋਂ ਟ੍ਰੈਕਟਰਾਂ ਰਾਹੀਂ ਬੈਰੀਕੇਡ ਵੀ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ਼ੰਭੂ ਬਾਰਡਰ ‘ਤੇ ਭਜਦੜ ਮਚ ਗਈ ਹੈ। ਕਿਸਾਨ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਉਹ ਦਿੱਲੀ ਲਈ ਕੂਚ ਕਰ ਰਹੇ ਹਨ। ਉਹ ਹਰਿਆਣਾ ਵੱਲ ਵਧਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਦੱਸ ਦਈਏ ਕਿ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲ ਸੁੱਟੇ ਜਾ ਰਹੇ ਹਨ। ਜਿਵੇਂ ਹੀ ਕਿਸਾਨ ਅੱਗੇ ਵਧਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਖਦੇੜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਲਗਾਤਾਰ ਭਜਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਨੂੰ ਡਰਾਉਣ ਲਈ ਹੰਝੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਦੱਸ ਦਈਏ ਕਿ ਪੁਲਿਸ ਤੇ ਕਿਸਾਨ ਹੁਣ ਆਹਮੋ-ਸਾਹਮਣੇ ਹੋ ਗਏ ਹਨ। ਇਸਦੇ ਨਾਲ ਹੀ ਦੱਸ ਦਈਏ ਕਿ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ਦਾ ਪ੍ਰਸਤਾਵ ਖਾਰਿਜ ਕਰ ਦਿੱਤਾ ਹੈ। ਕਿਸਾਨਾਂ ਵਲੋਂ ਬੈਰੀਕੇਡ ਤੋੜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆ ਹਨ