ਮੁਕੇਸ਼ ਅੰਬਾਨੀ ਨੂੰ ਇੱਕ ਹੋਰ ਕਾਮਯਾਬੀ ਮਿਲੀ ਹੈ। ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੇ ਨਾਮ ਇੱਕ ਵੱਡੀ ਉਪਲੱਬਧੀ ਜੁੜ ਗਈ ਹੈ। ਦੱਸ ਦਈਏ ਕਿ ਇਸਦੇ ਪਿੱਛੇ ਉਨ੍ਹਾਂ ਦੀ ਕੰਪਨੀ ਰਿਲਾਇੰਸ ਇੰਡਸਟਰੀਜ਼ ਦਾ ਯੋਗਦਾਨ ਹੈ। ਇਸ ਨੇ ਇਤਿਹਾਸ ਰਚ ਦਿੱਤਾ ਹੈ।
ਦਰਅਸਲ ਰਿਲਾਇੰਸ ਦਾ ਬਾਜ਼ਾਰ ਪੂੰਜੀਕਰਣ 20 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਅਤੇ ਇਹ ਇਸ ਅੰਕੜੇ ਨੂੰ ਛੂਹਣ ਵਾਲੀ ਪਹਿਲੀ ਭਾਰਤੀ ਕੰਪਨੀ ਬਣ ਗਈ ਹੈ।
ਹਫਤੇ ਦੇ ਦੂਜੇ ਕਾਰੋਬਾਰੀ ਦਿਨ ਜਿਵੇਂ ਹੀ ਸ਼ੇਅਰ ਬਾਜ਼ਾਰ ‘ਚ ਕਾਰੋਬਾਰ ਸ਼ੁਰੂ ਹੋਇਆ, ਰਿਲਾਇੰਸ ਸਟਾਕ ‘ਚ ਤੇਜ਼ੀ ਸ਼ੁਰੂ ਹੋ ਗਈ ਅਤੇ ਕੁਝ ਹੀ ਸਮੇਂ ‘ਚ ਇਹ 2 ਫੀਸਦੀ ਤੋਂ ਉੱਪਰ ਉੱਠ ਕੇ 2958 ਰੁਪਏ ਦੇ ਪੱਧਰ ‘ਤੇ ਪਹੁੰਚ ਗਿਆ ਹੈ। ਸ਼ੇਅਰਾਂ ਦੀਆਂ ਕੀਮਤਾਂ ‘ਚ ਇਸ ਵਾਧੇ ਨਾਲ ਕੰਪਨੀ ਦਾ ਮਾਰਕੀਟ ਕੈਪ ਵੀ 20 ਕਰੋੜ ਰੁਪਏ ਦੇ ਪੱਧਰ ‘ਤੇ ਪਹੁੰਚ ਗਿਆ।
ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਲਗਾਤਾਰ ਆਪਣਾ ਕਾਰੋਬਾਰ ਵਧਾ ਰਹੀ ਹੈ ਅਤੇ ਇਸ ਦੇ ਨਾਲ ਹੀ ਕੰਪਨੀ ਮਾਰਕਿਟ ਮੁੱਲ ਵੀ ਵਧ ਰਿਹਾ ਹੈ। ਇਸ ਕ੍ਰਮ ਵਿੱਚ ਇਹ ਹੁਣ 20 ਲੱਖ ਕਰੋੜ ਰੁਪਏ ਦੀ ਮਾਰਕੀਟ ਪੂੰਜੀ ਵਾਲੀ ਪਹਿਲੀ ਸੂਚੀਬੱਧ ਭਾਰਤੀ ਕੰਪਨੀ ਬਣ ਗਈ ਹੈ।