ਸੁਪਰੀਮ ਕੋਰਟ ਨੇ ਚੋਣ ਬਾਂਡ ‘ਤੇ ਸੁਣਾਇਆ ਵੱਡਾ ਫੈਸਲਾ

0
77

ਸੁਪਰੀਮ ਕੋਰਟ ਨੇ ਚੋਣ ਬਾਂਡ ਸਕੀਮ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਫ਼ੈਸਲਾ ਸੁਣਾਇਆ। ਦੱਸ ਦਈਏ ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਸਕੀਮ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦੇ ਹੋਏ ਇਸ ‘ਤੇ ਪਾਬੰਦੀ ਲਗਾ ਦਿੱਤੀ ਹੈ।

ਸਰਬਸੰਮਤੀ ਨਾਲ ਫੈਸਲਾ ਦਿੰਦੇ ਹੋਏ ਸੀਜੇਆਈ ਨੇ ਕਿਹਾ ਕਿ ਐਸਬੀਆਈ ਨੂੰ 12 ਅਪ੍ਰੈਲ, 2019 ਤੋਂ ਜਾਣਕਾਰੀ ਜਨਤਕ ਕਰਨੀ ਪਵੇਗੀ। SBI ਨੂੰ ਇਹ ਜਾਣਕਾਰੀ ਚੋਣ ਕਮਿਸ਼ਨ ਨੂੰ ਦੇਣੀ ਹੋਵੇਗੀ ਅਤੇ ਚੋਣ ਕਮਿਸ਼ਨ ਇਹ ਜਾਣਕਾਰੀ ਸਾਂਝੀ ਕਰੇਗਾ।

ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਦੋ ਵੱਖ-ਵੱਖ ਪਰ ਸਰਬਸੰਮਤੀ ਨਾਲ ਫੈਸਲੇ ਹਨ। ਚੋਣ ਬਾਂਡ ਸਕੀਮ ‘ਤੇ ਪਾਬੰਦੀ ਲਗਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਬੇਨਾਮ ਚੋਣ ਬਾਂਡ ਸੰਵਿਧਾਨ ਦੁਆਰਾ ਗਾਰੰਟੀਸ਼ੁਦਾ ਸੂਚਨਾ ਦੇ ਅਧਿਕਾਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਹੈ।

ਸੀਜੇਆਈ ਚੰਦਰਚੂੜ ਨੇ ਕਿਹਾ ਕਿ ਨਾਗਰਿਕਾਂ ਦੀ ਨਿੱਜਤਾ ਦੇ ਬੁਨਿਆਦੀ ਅਧਿਕਾਰ ਵਿੱਚ ਰਾਜਨੀਤਿਕ ਨਿੱਜਤਾ ਅਤੇ ਸੰਘ ਦਾ ਅਧਿਕਾਰ ਵੀ ਸ਼ਾਮਲ ਹੈ। ਦਰਅਸਲ ਪਿਛਲੇ ਸਾਲ ਨਵੰਬਰ ਵਿੱਚ ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ ਸੀ।

ਬੈਂਚ ਵਿੱਚ ਜਸਟਿਸ ਸੰਜੀਵ ਖੰਨਾ, ਬੀ.ਆਰ. ਗਵਈ, ਜੇ.ਬੀ. ਪੀੜੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਡਿਵੀਜ਼ਨ ਬੈਂਚ ਨੇ ਲਗਾਤਾਰ ਤਿੰਨ ਦਿਨ ਤੱਕ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ਦੇ ਸਾਹਮਣੇ ਦਲੀਲ ਦਿੱਤੀ ਸੀ ਕਿ ਚੋਣ ਬਾਂਡ ਸਕੀਮ ਧਾਰਾ 19 (1) ਦੇ ਤਹਿਤ ਨਾਗਰਿਕਾਂ ਦੇ ਸੂਚਨਾ ਦੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਕਰਦੀ ਹੈ, ਬੈਕਡੋਰ ਲਾਬਿੰਗ ਨੂੰ ਸਮਰੱਥ ਬਣਾਉਂਦੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਦੀ ਹੈ।

LEAVE A REPLY

Please enter your comment!
Please enter your name here