ਕਿਸਾਨ ਅੰਦੋਲਨ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨਾਂ ਤੇ ਕੇਂਦਰ ਵਿਚਾਲੇ ਕਈ ਮੀਟਿੰਗਾਂ ਵੀ ਹੋਈਆਂ ਜੋ ਕਿ ਬੇਸਿੱਟਾ ਰਹੀਆਂ ਹਨ। ਦੱਸ ਦਈਏ ਕਿ ਸੰਘਰਸ਼ ਦੌਰਾਨ ਇੱਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਦਿੱਲੀ ਚੱਲੋ ਮੁਹਿੰਮ ਤਹਿਤ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਦੇ ਤਹਿਤ ਐਤਵਾਰ ਨੂੰ ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ ਜੋ ਪਿੰਡ ਕਾਂਗਥਲਾ ਬਲਾਕ ਪਾਤੜਾਂ ਦਾ ਰਹਿਣ ਵਾਲਾ ਸੀ।