ਨਸ਼ਾ ਤਸਕਰ ‘ਤੇ ਪੁਲਿਸ ਦੀ ਵੱਡੀ ਕਾਰਵਾਈ, ਜਾਇਦਾਦ ਕੀਤੀ ਜ਼ਬਤ

0
43

ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ‘ਤੇ ਨਕੇਲ ਕੱਸ ਰਹੀ ਹੈ। ਬਟਾਲਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪੁਲਿਸ ਨੇ ਸਮੱਗਲਰ ਦੀ ਕਰੀਬ 31 ਲੱਖ 44 ਹਜ਼ਾਰ 850 ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਸਦਰ ਥਾਣੇ ਦੇ SHO ਸੁਖਜਿੰਦਰ ਸਿੰਘ ਨੇ ਦੱਸਿਆ ਕਿ ਡੀਜੀਪੀ ਗੌਰਵ ਯਾਦਵ, SSP ਅਸ਼ਵਨੀ ਗੋਟਿਆਲ ਅਤੇ DSP ਖੁਸ਼ਬੀਰ ਕੌਰ ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

SHO ਨੇ ਦੱਸਿਆ ਕਿ ਪੁਲਿਸ ਨੇ 2023 ਵਿੱਚ ਸਦਰ ਥਾਣੇ ਵਿੱਚ ਇੱਕ ਨਸ਼ਾ ਤਸਕਰ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਿਸ ‘ਤੇ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਉਕਤ ਤਸਕਰ ਕੋਲੋਂ ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਕੀਤੀ ਹੈ। ਹੁਣ ਪੁਲਿਸ ਨੇ ਸਾਰੀ ਕਾਰਵਾਈ ਮੁਕੰਮਲ ਕਰਕੇ ਉਕਤ ਸਮੱਗਲਰ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਉਨ੍ਹਾਂ ਕਿਹਾ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਥਾਣਾ ਸਦਰ ਦੀ ਪੁਲਿਸ ਨੇ ਇਕ ਮਾਮਲੇ ‘ਚ ਨਸ਼ਾ ਤਸਕਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਬੰਦ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਨੂੰ ਵੀ ਅੱਗੇ ਆ ਕੇ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here