ਲੋਕ ਸਭਾ ਚੋਣਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਤਹਿਤ ਦਿੱਲੀ ਵਿੱਚ ਚੋਣਾਂ ਲੜਨ ਲਈ ਰਾਜ਼ੀ ਹੋ ਗਈ ਹੈ।
ਜਾਣਕਾਰੀ ਅਨੁਸਾਰ ‘ਆਪ’ 4 ਸੀਟਾਂ ‘ਤੇ ਚੋਣ ਲੜ ਸਕਦੀ ਹੈ। ਜਦਕਿ ਕਾਂਗਰਸ ਪਾਰਟੀ ਤਿੰਨ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰ ਸਕਦੀ ਹੈ।
ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਦੱਖਣੀ ਦਿੱਲੀ, ਉੱਤਰੀ-ਪੱਛਮੀ ਦਿੱਲੀ, ਨਵੀਂ ਦਿੱਲੀ ਅਤੇ ਪੱਛਮੀ ਦਿੱਲੀ ਦੀਆਂ ਸੀਟਾਂ ‘ਤੇ ਚੋਣ ਲੜ ਸਕਦੀ ਹੈ। ਬਾਕੀ ਤਿੰਨ ਸੀਟਾਂ ਨਾਰਥ ਈਸਟ, ਚਾਂਦਨੀ ਚੌਕ ਅਤੇ ਪੂਰਬੀ ਦਿੱਲੀ ਕਾਂਗਰਸ ਨੂੰ ਮਿਲ ਸਕਦੀਆਂ ਹਨ।
ਸੂਤਰਾਂ ਅਨੁਸਾਰ ਇਸ ਤੋਂ ਇਲਾਵਾ ਦੋ ਹੋਰ ਰਾਜਾਂ ਵਿੱਚ ਵੀ ‘ਆਪ’ ਅਤੇ ਕਾਂਗਰਸ ਦਰਮਿਆਨ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਵੰਡ ਦੇ ਜੋ ਫਾਰਮੂਲੇ ‘ਤੇ ਕੰਮ ਕੀਤਾ ਗਿਆ ਹੈ, ਉਸ ਮੁਤਾਬਕ ‘ਆਪ’ ਦਿੱਲੀ ‘ਚ 4 ਸੀਟਾਂ ‘ਤੇ ਚੋਣ ਲੜੇਗੀ, ਜਦਕਿ ਕਾਂਗਰਸ ਨੂੰ 3 ਸੀਟਾਂ ਦਿੱਤੀਆਂ ਜਾਣਗੀਆਂ। ਜਦਕਿ ਹਰਿਆਣਾ ਵਿੱਚ ਕਾਂਗਰਸ ਇੱਕ ਸੀਟ ਤੇ 2 ਸੀਟਾਂ ਆਮ ਆਦਮੀ ਪਾਰਟੀ ਨੂੰ ਗੁਜਰਾਤ ਵਿੱਚ ਦੇਵੇਗੀ। ਇਸ ਦਾ ਅਧਿਕਾਰਤ ਐਲਾਨ ਜਲਦੀ ਹੀ ਕੀਤਾ ਜਾਵੇਗਾ।