ਪੰਜਾਬ ਦੇ ਸਿੱਖ ਨੌਜਵਾਨ ਨੇ ਜਰਮਨ ‘ਚ ਪੰਜਾਬ ਤੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਸ਼੍ਰੀ ਅਨੰਦਪੁਰ ਸਾਹਿਬ ਦੇ ਜੰਮਪਲ ਸਿੱਖ ਨੌਜਵਾਨ ਹਰਪ੍ਰੀਤ ਸਿੰਘ ਜੋ ਕਿ ਹਮੇਸ਼ਾ ਸਿੱਖੀ ਬਾਣੇ ਵਿੱਚ ਰਹਿੰਦੇ ਹਨ। ਵੱਲੋਂ ਜਰਮਨ ਦੀ ਪੋਟਸਡੰਪ ਵਿਖੇ ਹੋਈ ਦੋ ਰੋਜਾ ਓਪਨ ਭਾਰ ਤੋਲਨ ਚੈਂਪੀਅਨਸ਼ਿਪ ਵਿੱਚ ਭਾਗ ਲੈ ਕੇ ਕੌਮਾਂਤਰੀ ਪੱਧਰ ਤੇ ਚਾਂਦੀ ਦਾ ਤਗਮਾ ਜਿੱਤ ਕੇ ਸਮੁੱਚੀ ਸਿੱਖ ਕੌਮ ਦਾ ਅੰਤਰਰਾਸ਼ਟਰੀ ਪੱਧਰ ਤੇ ਨਾਮ ਰੋਸ਼ਨ ਕੀਤਾ ਹੈ।
ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਪਹੁੰਚਣ ਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ, ਤਖ਼ਤ ਸ਼੍ਰੀ ਕੇਸਗੜ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ,ਵਧੀਕ ਮੈਨੇਜਰ ਹਰਦੇਵ ਸਿੰਘ ਵੱਲੋਂ ਸਿਰਪਾਓ, ਸਿਰੀ ਸਾਹਿਬ ਅਤੇ ਤਖ਼ਤ ਸਾਹਿਬ ਜੀ ਦੀ ਤਸਵੀਰ ਦੇ ਕੇ ਸਨਮਾਨ ਕੀਤਾ ਗਿਆ।
ਇਸ ਮੌਕੇ ਸਿੰਘ ਸਾਹਿਬ ਨੇ ਕਿਹਾ ਹਰਪ੍ਰੀਤ ਸਿੰਘ ਤੋਂ ਸੇਧ ਲੈ ਕੇ ਨੌਜਵਾਨਾਂ ਨੂੰ ਆਪਣੇ ਸਿੱਖੀ ਸਰੂਪ ਵਿੱਚ ਹੀ ਖੇਡ ਮੁਕਾਬਲਿਆਂ ਚ ਭਾਗ ਲੈਣਾ ਚਾਹੀਦਾ ਹੈ ਅਤੇ ਸਿੱਖ ਕੌਮ ਦਾ ਅੰਤਰਰਾਸ਼ਟਰੀ ਪੱਧਰ ਪ੍ਰਚਾਰ ਤੇ ਪ੍ਰਸਾਰ ਕਰਨਾ ਚਾਹੀਦਾ ਹੈ।









