ਖੇਡ ਮੰਤਰੀ ਮੀਤ ਹੇਅਰ ਨੇ ਅੱਜ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਸੂਬਾ ਸਰਕਾਰ ਨੇ ਜਿੱਥੇ ਪਿਛਲੇ ਦੋ ਸਾਲਾਂ ਵਿੱਚ ਸੂਬੇ ਦੀ ਅਰਥ ਵਿਵਸਥਾ ਨੂੰ ਮੁੜ ਲੀਹ ਉੱਤੇ ਲਿਆਉਣ ਦਾ ਕੰਮ ਕੀਤਾ ਉੱਥੇ ਸਿਹਤ, ਸਿੱਖਿਆ, ਖੇਤੀਬਾੜੀ, ਸੁਚਾਰੂ ਪ੍ਰਸ਼ਾਸਨ, ਖੇਡਾਂ ਆਦਿ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਖੇਡ ਨਰਸਰੀਆਂ, ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਅਤੇ ਖੇਡ ਯੂਨੀਵਰਸਿਟੀ ਨੂੰ ਤਰਜੀਹ ਦਿੰਦਿਆਂ ਵਿਸ਼ੇਸ਼ ਬਜਟ ਰੱਖਿਆ ਗਿਆ ਹੈ।