CM ਮਾਨ ਨੇ ਅੱਜ 2487 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

0
69

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਵਿਖੇ ਪਹੁੰਚੇ ਤੇ ਉਨ੍ਹਾਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਰੁਜ਼ਗਾਰ ਮਿਸ਼ਨ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਹ ਪ੍ਰੋਗਰਾਮ ਸੰਗਰੂਰ ਦੀ ਲੱਡਾ ਕੋਠੀ ਵਿਖੇ ਕਰਵਾਇਆ ਗਿਆ। ਸ਼ੁਰੂਆਤ ਵਿੱਚ ਮੌਜੂਦ ਉਮੀਦਵਾਰਾਂ ਨੇ ਉਨ੍ਹਾਂ ਨੂੰ ਨੌਕਰੀ ਦੇਣ ਲਈ ਧੰਨਵਾਦ ਕੀਤਾ।

ਇਸ ਦੇ ਨਾਲ ਹੀ ਸੰਗਰੂਰ ਦੀ ਇੱਕ ਲੜਕੀ ਨੇ ਵੀ ਗੱਲ ਕੀਤੀ, ਜਿਸ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਵਾਲੀ ਸੀ, ਪਰ ਹੁਣ ਉਹ ਪੰਜਾਬ ਵਿੱਚ ਰਹਿ ਕੇ ਸੇਵਾ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਬਿਨਾਂ ਪੈਸੇ ਲਏ ਅਤੇ ਲਗਨ ਨਾਲ ਨੌਕਰੀ ਕਰਨ ਲਈ ਪ੍ਰੇਰਿਤ ਕੀਤਾ।

ਸੀਐਮ ਨੇ ਕਿਹਾ ਕਿ ਸਾਨੂੰ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੋਵੇਗਾ। ਅੱਜ ਜਿਸ ਤਰ੍ਹਾਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਜੇਕਰ ਅਜਿਹੀਆਂ ਨੌਕਰੀਆਂ ਪਹਿਲਾਂ ਪੈਦਾ ਕੀਤੀਆਂ ਹੁੰਦੀਆਂ ਤਾਂ ਅੱਜ ਪੰਜਾਬ ਦੇ ਨੌਜਵਾਨ ਇੱਥੇ ਹੀ ਰੁਕੇ ਹੁੰਦੇ, ਵਿਦੇਸ਼ ਨਾ ਜਾਂਦੇ।

LEAVE A REPLY

Please enter your comment!
Please enter your name here