ਇਕ ਪਾਸੇ ਲੋਕਸਭਾ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲੱਗਿਆ ਹੋਇਆ ਹੈ ਤੇ ਦੂਜੇ ਪਾਸੇ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ | ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਿੰਡ ਬਲ ਕਲਾ ਦਾ ਹੈ ਜਿਥੇ ਐਨਆਰਆਈ ਤੇ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ |
ਪੀੜਿਤ ਦੀ ਪਹਿਚਾਣ ਮਨਜੀਤ ਸਿੰਘ ਖਾਲਸਾ ਵਜੋਂ ਹੁੰਦੀ ਹੈ | ਇਸ ਮਾਮਲੇ ‘ਚ ਪੀੜਿਤ ਦੇ ਭਰਾ ਕੁਲਵਿੰਦਰ ਸਿੰਘ ਖਾਲਸਾ ਦਾ ਕਹਿਣਾ ਹੈ ਕਿ ਵਿਆਹ ਵੇਖਣ ਲਈ ਉਸਦਾ ਭਰਾ ਬਾਹਰੋਂ ਆਇਆ ਹੈ ਤੇ ਜਦੋਂ ਉਹ ਵਿਆਹ ਤੇ ਜਾ ਰਹੇ ਸੀ ਤਾਂ ਰਸਤੇ ਵਿਚ ਆਰੋਪੀ ਕੁਲਦੀਪ ਨੇ ਉਸਨੂੰ ਰੋਕਿਆ ਅਤੇ ਉਸਦੇ ਉਪਰ ਗੋਲੀ ਚਲਾ ਦਿੱਤੀ ਕਿਓਂਕਿ ਉਸਦੇ ਪਰਿਵਾਰ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸਨ ਤੇ ਇਹ ਰੰਜਿਸ਼ ਉਸ ਵੇਲੇ ਦੀ ਚਲਦੀ ਆ ਰਹੀ ਹੈ |
ਭੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਉਸਦਾ ਭਰਾ ਵਿਦੇਸ਼ ਤੋਂ ਵਿਆਹ ਦੇਖਣ ਆਇਆ ਹੈ ਤੇ ਵਿਆਹ ‘ਤੇ ਜਾਂਦੇ ਸਮੇਂ ਰਸਤੇ ਵਿਚ ਉਸਦੇ ਭਰਾ ਦੀ ਗੱਡੀ ਦਾ ਪਹਿਲਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਉਸਦੇ ਭਰਾ ਮਨਜੀਤ ਸਿੰਘ ਤੇ ਗੋਲੀ ਚਲਾ ਦਿੱਤੀ ਗਈ | ਗੋਲੀ ਉਸਦੀ ਦੀ ਬਾਂਹ ‘ਤੇ ਲੱਗੀ ਜਿਸ ਤੋਂ ਬਾਅਦ ਉਸਨੂੰ ਗੰਭੀਰ ਰੂਪ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ |
ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਗਲੀ ਵਿੱਚ ਗੱਡੀ ਲਗਾਉਣ ਨੂੰ ਲੈ ਕੇ ਦੋਵਾਂ ਧਿਰਾਂ ਦੀ ਆਪਸ ਵਿੱਚ ਤਕਰਾਰ ਹੋ ਗਈ।
ਜਿਹਦੇ ਚਲਦੇ ਦੂਜੀ ਧਿਰ ਨੇ ਮਨਜੀਤ ਸਿੰਘ ਤੇ ਗੋਲੀਆਂ ਚਲਾ ਦਿੱਤੀਆਂ ਇੱਕ ਗੋਲੀ ਮਨਜੀਤ ਸਿੰਘ ਦੇ ਲੱਗੀ ਜਿਸ ਦੇ ਚਲਦੇ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ।
ਪੀੜਿਤ ਪਰਿਵਾਰ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਦੋਸ਼ੀਆਂ ਦੀ ਭਾਲ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ |