ਜਲੰਧਰ ਤੋਂ ਟਿਕਟ ਮਿਲਣ ਮਗਰੋਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਾਬਕਾ CM ਚੰਨੀ
ਪੰਜਾਬ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਆਪਣੇ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ,ਜਿਸ ਵਿੱਚ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ ਅਤੇ ਟਿਕਟ ਮਿਲਣ ਦੀ ਖੁਸ਼ੀ ਵਿੱਚ CM ਚੰਨੀ ਅੱਜ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਜਿੱਥੇ ਉਹਨਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਸਰਬਤ ਦੀ ਭਲੇ ਦੀ ਅਰਦਾਸ ਕੀਤੀ | ਉਨ੍ਹਾਂ ਨੇ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਵਾਹਿਗੁਰੂ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸਨ।
9 ਸਾਲ ਤੱਕ ਰਹੇ ਸੰਸਦ ਮੈਂਬਰ
ਕਾਂਗਰਸ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਜਿੱਥੇ ਕਿ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਭਰੋਸਾ ਜਤਾਇਆ ਹੈ। ਕਾਂਗਰਸ ਨੇ ਸਾਬਕਾ CM ਚੰਨੀ ਨੂੰ ਜਲੰਧਰ ਸੀਟ ਤੋਂ ਟਿਕਟ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਜਲਦ ਹੀ ਕਾਂਗਰਸੀ ਆਗੂ ਜਲੰਧਰ ‘ਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਦੱਸ ਦੇਈਏ ਕਿ ਚੰਨੀ ਨੂੰ ਟਿਕਟ ਮਿਲਣ ਤੋਂ ਪਹਿਲਾਂ ਉਹ 9 ਸਾਲ ਤੱਕ ਸੰਸਦ ਮੈਂਬਰ ਰਹੇ ਸਨ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਨੇ 6 ਉਮੀਦਵਾਰਾਂ ਦਾ ਕੀਤਾ ਐਲਾਨ
ਲੋਕਾਂ ਦੀ ਸੇਵਾ ਕਰਨ ਦਾ ਦਿੱਤਾ ਮੌਕਾ
ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੇ ਦੁਆਬੇ ਤੋਂ ਜਲੰਧਰ ਸੀਟ ਤੋਂ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਇਸ ਦੇ ਚਲਦੇ ਗੁਰੂ ਘਰ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਆਏ ਹਾਂ |