ਕਾਂਗਰਸ ਨੂੰ ਇੱਕ ਵਾਰ ਫੇਰ ਲੱਗ ਸਕਦਾ ਵੱਡਾ ਝਟਕਾ ! ਮਹਿੰਦਰ KP ਅਕਾਲੀ ਦਲ ‘ਚ ਹੋ ਸਕਦੇ ਨੇ ਸ਼ਾਮਲ
ਲੋਕ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਨੂੰ ਇੱਕ ਹੋਰ ਵੱਡੇ ਝਟਕੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ KP ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਨਾਲ ਹੀ ਇਹ ਵੀ ਚਰਚਾ ਹੈ ਕਿ ਉਹ ਜਲੰਧਰ ਜਾਂ ਹੁਸ਼ਿਆਰਪੁਰ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਵੀ ਹੋ ਸਕਦੇ ਹਨ।
ਸੁਖਬੀਰ ਬਾਦਲ ਅੱਜ ਪਹੁੰਚਣਗੇ KP ਦੇ ਘਰ
ਇਹ ਖਦਸ਼ਾ ਇਸ ਲਈ ਜਤਾਇਆ ਜਾ ਰਿਹਾ ਹੈ ਕਿਉਂਕਿ ਦੋ ਦਿਨ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਹਿੰਦਰ ਸਿੰਘ ਕੇ.ਪੀ. ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਲਈ ਆਗੂਆਂ ਨਾਲ ਮੀਟਿੰਗ ਕਰਨ ਲਈ ਜਲੰਧਰ ਦੇ ਇੱਕ ਸਥਾਨਕ ਹੋਟਲ ਵਿੱਚ ਪਹੁੰਚੇ ਸਨ। ਜਿਸ ਤੋਂ ਬਾਅਦ ਅੱਜ ਸੁਖਬੀਰ ਬਾਦਲ ਦੁਪਹਿਰ 3 ਵਜੇ ਮਹਿੰਦਰ ਸਿੰਘ KP ਦੇ ਘਰ ਪਹੁੰਚਣਗੇ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੀ ਅਹਿਮ ਮੀਟਿੰਗ ਹੋਵੇਗੀ ਅੱਜ
ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਨੇ ਪ੍ਰਧਾਨ
ਤੁਹਾਨੂੰ ਦੱਸ ਦਈਏ ਕਿ ਮਹਿੰਦਰ ਸਿੰਘ ਕੇਪੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ 2009 ‘ਚ ਸੰਸਦ ਮੈਂਬਰ ਬਣੇ ਸਨ। ਜਿਸ ਤੋਂ ਬਾਅਦ ਕਾਂਗਰਸ ਨੇ KP ਨੂੰ 2014 ‘ਚ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ । ਉਨ੍ਹਾਂ ਨੂੰ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਨੇ ਹਰਾਇਆ ਸੀ | ਧਿਆਨਯੋਗ ਹੈ ਕਿ ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਲਈ KP ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਨਾਲ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ।