ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਹੋਇਆ ਕਤਲ || Latest News

0
84
A Punjabi youth was shot dead in America

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਹੋਇਆ ਕਤਲ || Latest News

ਵਿਦੇਸ਼ਾ ਵਿੱਚ ਨੌਜਵਾਨ ਪੀੜ੍ਹੀ ਦਾ ਰਹਿਣਾ ਜਿਵੇਂ ਔਖਾ ਹੀ ਹੋ ਗਿਆ ਹੈ | ਆਏ -ਦਿਨ ਵਿਦੇਸ਼ ਵਿੱਚ ਰਹਿੰਦੇ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਦੇਖਣ ਤੇ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ | ਜਿਸਦੇ ਚੱਲਦਿਆਂ ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ | ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਜੱਜ ਪੁੱਤਰ ਨਿਰਮਲ ਸਿੰਘ ਵਜੋਂ ਹੋਈ ਹੈ ਜੋ ਕਿ ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਅੱਤੋਵਾਲ ਦਾ ਰਹਿਣ ਵਾਲਾ ਹੈ |

2012 ਵਿੱਚ ਗਿਆ ਸੀ ਅਮਰੀਕਾ

ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਸਾਲ 2012 ਵਿੱਚ ਆਪਣੀ ਰੋਜੀ -ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ | ਜਿਥੇ ਇੱਕ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ |ਦੱਸਿਆ ਜਾ ਰਿਹਾ ਹੈ ਕਿ 23 ਅਪ੍ਰੈਲ ਨੂੰ ਅਮਰੀਕਾ ‘ਚ ਹੀ ਕਿਸੇ ਹੋਰ ਟਰੱਕ ਡਰਾਈਵਰ ਨਾਲ ਉਸ ਦੀ ਬਹਿਸ ਹੋ ਗਈ। ਜਿਸ ਤੋਂ ਬਾਅਦ ਉਸ ਟਰੱਕ ਡਰਾਈਵਰ ਨੇ ਆਪਣੀ ਗੰਨ ਨਾਲ ਉਸ ਦੇ ਸਰੀਰ ‘ਚ 6 ਤੋਂ 7 ਗੋਲੀਆਂ ਦਾਗ ਦਿੱਤੀਆਂ, ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪਿੱਛੇ ਛੱਡ ਗਿਆ ਵਿਧਵਾ ਮਾਂ

ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਨੇ ਲੰਮੇ ਸੰਘਰਸ਼ ਤੋਂ ਬਾਅਦ ਆਪਣੇ ਪੁੱਤਰ ਨੂੰ ਵਿਦੇਸ਼ ‘ਚ ਸੈੱਟਲ ਕੀਤਾ ਸੀ। ਕੁਝ ਸਾਲ ਪਹਿਲਾਂ ਸੁਖਵਿੰਦਰ ਕੌਰ ਦਾ ਪਤੀ ਉਸ ਨੂੰ ਸਦੀਵੀਂ ਵਿਛੋੜਾ ਦੇ ਗਿਆ ਸੀ ਤੇ ਹੁਣ ਵਿਦੇਸ਼ ‘ਚੋਂ ਆਈ ਨੌਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਮਾਂ ਦੇ ਅੱਥਰੂ ਰੁਕਣ ਦਾ ਨਾਂ ਨਹੀਂ ਲੈ ਰਹੇ।

LEAVE A REPLY

Please enter your comment!
Please enter your name here