ਬ੍ਰਿਟੇਨ ‘ਚ ਵੱਡਾ ਉਪਰਾਲਾ , ਪਹਿਲੀ ਸਿੱਖ ਅਦਾਲਤ ਦੀ ਹੋਈ ਸ਼ੁਰੂਆਤ

0
34
A big initiative in Britain, the first Sikh court started

ਬ੍ਰਿਟੇਨ ‘ਚ ਵੱਡਾ ਉਪਰਾਲਾ , ਪਹਿਲੀ ਸਿੱਖ ਅਦਾਲਤ ਦੀ ਹੋਈ ਸ਼ੁਰੂਆਤ

ਬ੍ਰਿਟੇਨ ਦੇ ਵਿੱਚ ਸਿੱਖੀ ਭਾਈਚਾਰੇ ਲਈ ਇੱਕ ਵੱਡਾ ਉਪਰਾਲਾ ਕੀਤਾ ਗਿਆ ਹੈ ਜਿਸਦੇ ਤਹਿਤ ਬ੍ਰਿਟੇਨ ‘ਚ ਪਹਿਲੀ ਸਿੱਖ ਅਦਾਲਤ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਨਵੀਂ ਅਦਾਲਤ ਦੀ ਸਥਾਪਨਾ ਇਸ ਲਈ ਕੀਤੀ ਗਈ ਹੈ ਪਰਿਵਾਰਕ ਅਤੇ ਸਿਵਲ ਵਿਵਾਦਾਂ ਵਿੱਚ ਫਸੇ ਭਾਈਚਾਰੇ ਦੇ ਲੋਕਾਂ ਲਈ ਵਿਵਾਦਾ ਦਾ ਨਿਪਟਾਰਾ ਕੀਤਾ ਜਾ ਸਕੇ | ਇਹ ਜਾਣਕਾਰੀ ਬ੍ਰਿਟੇਨ ਮੀਡੀਆ ਦੀ ਇੱਕ ਰਿਪੋਰਟ ਵਿੱਚ ਦਿੱਤੀ ਗਈ ਹੈ | ਕਿਹਾ ਜਾ ਰਿਹਾ ਹੈ ਕਿ ਪਿਛਲੇ ਹਫ਼ਤੇ ਲੰਡਨ ਦੇ ਲਿੰਕਨਜ਼ ਇਨ ਦੇ ਓਲਡ ਹਾਲ ਵਿਖੇ ਧਾਰਮਿਕ ਗੀਤਾਂ ਨਾਲ ਸਿੱਖ ਦਰਬਾਰ ਦੀ ਸ਼ੁਰੂਆਤ ਕੀਤੀ ਗਈ ਸੀ ।

ਮਕਸਦ ਸਿੱਖ ਪਰਿਵਾਰਾਂ ਦੀ ਮਦਦ ਕਰਨਾ

ਲੰਡਨ ਦੇ 33 ਸਾਲਾ ਵਕੀਲ ਬਲਦੀਪ ਸਿੰਘ ਨੇ ਦੱਸਿਆ ਕਿ ਇਹ ਕੋਈ ਧਾਰਮਿਕ ਟ੍ਰਿਬਿਊਨਲ ਨਹੀਂ ਹੈ ਪਰ ਇਸ ਦਾ ਮਕਸਦ ਸਿੱਖ ਸਿਧਾਂਤਾਂ ਦੇ ਮੁਤਾਬਕ ਸੰਘਰਸ਼ਾਂ ਅਤੇ ਝਗੜਿਆਂ ਨਾਲ ਨਜਿੱਠਦੇ ਹੋਏ ਲੋੜ ਸਮੇਂ ਸਿੱਖ ਪਰਿਵਾਰਾਂ ਦੀ ਮਦਦ ਕਰਨਾ ਹੈ। ਇਹ ਨਵੀਂ ਅਦਾਲਤ ਨਿੱਜੀ ਤੌਰ ‘ਤੇ ਚਲਾਈ ਜਾਵੇਗੀ ਅਤੇ ਇਸ ਵਿੱਚ ਲਗਭਗ 30 ਮੈਜਿਸਟ੍ਰੇਟ ਅਤੇ 15 ਜੱਜ ਹੋਣਗੇ । ਇਸਦੀ ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਮਹਿਲਾਵਾਂ ਹੋਣਗੀਆਂ। ਇਸ ਅਦਾਲਤ ਵਿੱਚ ਮੈਜਿਸਟ੍ਰੇਟ ਦਾ ਕੰਮ ਇੱਕ ਸਮਝੌਤੇ ‘ਤੇ ਪਹੁੰਚਣ ਲਈ ਧਿਰਾਂ ਵਿਚਕਾਰ ਵਿਚੋਲਗੀ ਕਰਨਾ ਹੋਵੇਗਾ।

ਘਰੇਲੂ ਹਿੰਸਾ ਸਣੇ ਕਈ ਮਾਮਲਿਆਂ ਨਾਲ ਨਜਿੱਠੇਗੀ

ਉਨ੍ਹਾਂ ਦੱਸਿਆ ਕਿ ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਇਹ ਫੈ਼ਸਲਾ ਕੀਤਾ ਗਿਆ ਹੈ ਕਿ ਅਦਾਲਤ ਘਰੇਲੂ ਹਿੰਸਾ ਸਣੇ ਕਈ ਮਾਮਲਿਆਂ ਨਾਲ ਨਜਿੱਠੇਗੀ। ਜੇਕਰ ਇਨ੍ਹਾਂ ਮਾਮਲਿਆਂ ਵਿੱਚ ਵਿਚੋਲਗੀ ਅਸਫ਼ਲ ਰਹਿੰਦੀ ਹੈ, ਤਾਂ ਕੇਸ ਨੂੰ ਅਦਾਲਤ ਦੇ ਜੱਜ ਸਾਹਮਣੇ ਲਿਆਂਦਾ ਜਾ ਸਕਦਾ ਹੈ । ਇਸ ਤੋਂ ਬਾਅਦ ਆਰਬਿਟਰੇਸ਼ਨ ਐਕਟ ਤਹਿਤ ਕਾਨੂੰਨੀ ਤੌਰ ‘ਤੇ ਫੈਸਲਾ ਲਿਆ ਜਾਵੇਗਾ। ਬਲਦੀਪ ਸਿੰਘ ਨੇ ਕਿਹਾ ਕਿ ਜਿਨ੍ਹਾਂ ਮੁੱਦਿਆਂ ਨੂੰ ਅਸੀਂ ਨਜਿੱਠ ਨਹੀਂ ਸਕਦੇ, ਉਨ੍ਹਾਂ ਨੂੰ ਢੁੱਕਵੀਂ ਥਾਂ ‘ਤੇ ਭੇਜਿਆ ਜਾਵੇਗਾ। ਨਵੇਂ ਅਦਾਲਤੀ ਨਿਯਮਾਂ ਦੇ ਤਹਿਤ, ਕੇਸ ਦੇ ਦੋਵੇਂ ਧਿਰਾਂ ਨੂੰ ਹਿੱਸਾ ਲੈਣ ਲਈ ਸਹਿਮਤੀ ਦੇਣੀ ਪਵੇਗੀ ।

LEAVE A REPLY

Please enter your comment!
Please enter your name here