ਸੜਕ ਹਾਦਸੇ ਨੇ ਉਜਾੜ ਦਿੱਤਾ ਹੱਸਦਾ-ਵੱਸਦਾ ਪਰਿਵਾਰ , 3 ਜੀਆਂ ਦੀ ਗਈ ਜਾਨ || Latest News || News of Punjab

0
109
The road accident destroyed the laughing family, 3 lives were lost

ਸੜਕ ਹਾਦਸੇ ਨੇ ਉਜਾੜ ਦਿੱਤਾ ਹੱਸਦਾ-ਵੱਸਦਾ ਪਰਿਵਾਰ , 3 ਜੀਆਂ ਦੀ ਗਈ ਜਾਨ || Latest News || News of Punjab

ਅੰਮ੍ਰਿਤਸਰ ਨੇੜੇ ਪੈਂਦੇ ਕਸਬਾ ਮਹਿਤਾ ਤੇ ਨੇੜਲੇ ਪਿੰਡ ਖੱਬੇ ਰਾਜਪੂਤਾਂ ਦੀ ਸੜਕ ਦੇ ਉੱਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ | ਜਿਸ ‘ਚ ਇੱਕ ਹੱਸਦੇ -ਵੱਸਦੇ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਚਲੀ ਗਈ | ਇਸ ਹਾਦਸੇ ਵਿੱਚ ਅਣਪਛਾਤੇ ਵਾਹਨ ਅਤੇ ਮੋਟਰਸਾਈਕਲ ਸਵਾਰ ਪਰਿਵਾਰ ਵਿਚਾਲੇ ਟੱਕਰ ਹੋ ਗਈ ਜਿਸ ਨਾਲ ਪਿਓ, ਪੁੱਤਰ ਅਤੇ ਦਾਦੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।  ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹਾਂ ਨੂੰ ਕਬਜ਼ੇ ਦੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ |

ਕਿਵੇਂ ਵਾਪਰਿਆ ਇਹ ਹਾਦਸਾ ?

ਪਰਿਵਾਰਿਕ ਮੈਂਬਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਕੋਟਲਾ ਸੂਬਾ ਸਿੰਘ ਦੇ ਵਸਨੀਕ ਹਨ। ਉਨ੍ਹਾਂ ਦੇ ਚਾਚੇ ਦਾ ਲੜਕਾ ਅਮਰਜੋਤ ਸਿੰਘ ਆਪਣੀ ਮਾਤਾ ਬਲਵੀਰ ਕੌਰ ਅਤੇ ਡੇਢ ਸਾਲਾਂ ਪੁੱਤਰ ਨਾਲ ਬਾਈਕ ਤੇ ਸਵਾਰ ਹੋ ਕੇ ਮਹਿਤਾ ਚੌਂਕ ਤੋਂ ਆ ਰਹੇ ਸਨ। ਇਸ ਦੌਰਾਨ ਕਸਬਾ ਮਹਿਤਾ ਨੇੜੇ ਪੈਂਦੇ ਪਿੰਡ ਖੱਬੇ ਰਾਜਪੂਤਾਂ ਦੀ ਸੜਕ ਕਿਨਾਰੇ ਇੱਕ ਖੇਤ ਦੇ ਵਿੱਚ ਕਣਕ ਦੇ ਨਾੜ ਨੂੰ ਅੱਗ ਲੱਗੀ ਹੋਈ ਸੀ।

ਜਿਸ ਕਰਕੇ ਸੜਕ ਤੇ ਸੰਘਣੇ ਧੂਏ ਵਿੱਚ ਪਿੱਛੋਂ ਆ ਰਿਹਾ ਕੋਈ ਵਾਹਨ ਇਨ੍ਹਾਂ ਉੱਪਰ ਦੀ ਲੰਘ ਗਿਆ ਅਤੇ ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਤਿੰਨੋਂ ਪਰਿਵਾਰਿਕ ਮੈਂਬਰਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅਮਰਜੋਤ ਸਿੰਘ ਅੰਮ੍ਰਿਤਸਰ ਵਿਖੇ ਪੰਚਾਇਤੀ ਵਿਭਾਗ ਵਿੱਚ ਨੌਕਰੀ ਕਰਦਾ ਸੀ। ਉਨ੍ਹਾਂ ਦੱਸਿਆ ਕਿ ਹੁਣ ਪਿੱਛੇ ਪਰਿਵਾਰ ਵਿੱਚ ਮ੍ਰਿਤਿਕ ਅਮਰਜੋਤ ਸਿੰਘ ਦੀ ਪਤਨੀ ਅਤੇ ਤਿੰਨ ਭੈਣਾਂ ਰਹਿ ਗਈਆਂ ਹਨ।

ਇਹ ਵੀ ਪੜ੍ਹੋ : ਨਾਭਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਐਕਟਿਵਾ ਸਵਾਰ ਦੀ ਮੌਕੇ ‘ਤੇ ਹੋਈ ਮੌਤ

ਪੁਲਿਸ ਨੇ ਮਾਮਲਾ ਕੀਤਾ ਦਰਜ

ਇਸ ਮਾਮਲੇ ਸਬੰਧੀ ਥਾਣਾ ਮਹਿਤਾ ਦੇ SHO ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਣਪਛ਼ਤੇ ਵਾਹਨ ਦੀ ਪਛਾਣ ਕਰਨ ਦੇ ਲਈ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਸਿਵਿਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿੱਚ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ਉੱਤੇ ਮਾਮਲਾ ਦਰਜ ਕਰਕੇ ਅਗਲੇਰੀ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

LEAVE A REPLY

Please enter your comment!
Please enter your name here