ਭਾਜਪਾ ਉਮੀਦਵਾਰ ਪਰਨੀਤ ਕੌਰ
ਕੱਲ੍ਹ ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਨੂੰ ਸਵਾਲ ਕਰਨ ਗਏ ਕਿਸਾਨਾਂ ਮਜਦੂਰਾਂ ਨਾਲ ਭਾਜਪਾ ਸਮਰਥਕਾਂ ਵੱਲੋਂ ਕੀਤੀ ਧੱਕਾ ਮੁੱਕੀ ਦੌਰਾਨ ਸ਼ਹੀਦ ਹੋਏ ਕਿਸਾਨ ਸੁਰਿੰਦਰਪਾਲ ਸਿੰਘ ਦੇ ਮਸਲੇ ਤੇ ਪਰਿਵਾਰ ਅਤੇ ਕਿਸਾਨ ਜਥਬੰਦੀਆਂ ਦੀ ਪ੍ਰਸ਼ਾਸ਼ਨ ਨਾਲ ਹੋਈ ਗੱਲਬਾਤ ਬੇਸਿੱਟਾ ਰਹੀ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ
ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ ਅਤੇ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੀ ਆਈ ਜੀ ਪਟਿਆਲਾ ਅਤੇ ਐਸ ਐਸ ਪੀ ਪਟਿਆਲਾ ਸਮੇਤ ਹੋਰ ਉੱਚ ਅਧਿਕਾਰੀਆਂ ਨਾਲ 2 ਦੌਰ ਦੀ ਵਾਰਤਾ ਦੌਰਾਨ ਮੁੱਖ ਦੋਸ਼ੀ ਹਰਵਿੰਦਰ ਸਿੰਘ ਹਰਪਾਲਪੁਰ ਸਮੇਤ ਸਾਰੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਕੇ ਗ੍ਰਿਫਤਾਰੀਆਂ ਦੀ ਮੰਗ ਸਮੇਤ ਹੋਰ ਮੰਗਾਂ ਤੇ ਸਹਿਮਤੀ ਨਹੀਂ ਬਣੀ।
ਪਰਨੀਤ ਕੌਰ ਦੇ ਘਰ ਅੱਗੇ ਖੋਲ੍ਹਿਆ ਜਾਵੇਗਾ ਮੋਰਚਾ
ਓਹਨਾ ਕਿਹਾ ਕਿ ਅਗਰ ਪੰਜਾਬ ਸਰਕਾਰ ਦੋ ਦਿਨਾਂ ਦੇ ਅੰਦਰ ਅੰਦਰ ਕਾਰਵਾਈ ਨਹੀਂ ਕਰਦੀ ਤਾਂ 8 ਤਰੀਕ ਨੂੰ ਕਿਸਾਨ ਮਜਦੂਰ ਮੋਤੀ ਬਾਗ਼ ਵਿੱਚ ਇੱਕਠੇ ਹੋ ਕੇ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਘਰ ਅੱਗੇ ਮੋਰਚਾ ਖੋਲ੍ਹਿਆ ਜਾਵੇਗਾ। ਪਰਿਵਾਰਕ ਮੈਬਰਾਂ ਨੇ ਕਿਹਾ ਕਿ ਸ਼ਹੀਦ ਸੁਰਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਓਦੋਂ ਤੱਕ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਇੰਨਸਾਫ਼ ਨਹੀਂ ਕੀਤਾ ਜਾਂਦਾ। ਓਹਨਾ ਪੰਜਾਬ ਦੇ ਕਿਸਾਨਾਂ ਮਜਦੂਰਾਂ ਨੂੰ ਅਪੀਲ ਕੀਤੀ ਕਿ ਅਗਰ ਨਿਆਂ ਨਹੀਂ ਕੀਤਾ ਜਾਂਦਾ ਤਾਂ ਭਾਜਪਾ ਦੀ ਇਸ ਗੁੰਡਾਗਰਦੀ ਨੂੰ ਨੱਥ ਪਾਉਣ ਲਈ 8 ਮਈ ਵੱਧ ਚੜ੍ਹ ਕੇ ਪਟਿਆਲਾ ਪਹੁੰਚਿਆ ਜਾਵੇ।









