ਏਅਰ ਇੰਡੀਆ ਐਕਸਪ੍ਰੈਸ ਦੀਆਂ ਕਈ ਉਡਾਣਾਂ ਰੱਦ
ਏਅਰ ਇੰਡੀਆ ਐਕਸਪ੍ਰੈਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।ਏਅਰ ਇੰਡੀਆ ਐਕਸਪ੍ਰੈਸ ਲਗਾਤਾਰ ਵਿਵਾਦਾਂ ਵਿੱਚ ਘਿਰੀ ਹੋਈ ਹੈ। ਅਜੇ ਕੁਝ ਦਿਨ ਪਹਿਲਾਂ ਹੀ ਟਾਟਾ ਗਰੁੱਪ ਦੀ ਮਲਕੀਅਤ ਵਾਲੀ ਏਅਰਲਾਈਨ ਦੇ ਕਰੂ ਮੈਂਬਰਾਂ ਨੇ ਏਅਰਲਾਈਨ ‘ਚ ਮਾੜੇ ਪ੍ਰਬੰਧਾਂ ਦਾ ਦੋਸ਼ ਲਾਇਆ ਸੀ। ਇਸ ਦੇ ਨਾਲ ਹੀ ਸੂਤਰਾਂ ਦੀ ਮੰਨੀਏ ਤਾਂ ਏਅਰ ਇੰਡੀਆ ਐਕਸਪ੍ਰੈਸ ਨੇ ਚਾਲਕ ਦਲ ਦੀ ਕਮੀ ਕਾਰਨ ਕਈ ਉਡਾਣਾਂ ਰੱਦ ਕਰ ਦਿੱਤੀਆਂ ਹਨ।
ਵੱਡੇ ਪੱਧਰ ‘ਤੇ ਕਰੂ ਮੈਂਬਰ ਛੁੱਟੀ ‘ਤੇ
ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਏਅਰਲਾਈਨ ਦੇ ਕਰੂ ਮੈਂਬਰ ਵੱਡੇ ਪੱਧਰ ‘ਤੇ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਛੁੱਟੀ ‘ਤੇ ਚਲੇ ਗਏ ਹਨ।ਅਜਿਹੇ ‘ਚ ਇਨ੍ਹਾਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਸ਼ਹਿਰੀ ਹਵਾਬਾਜ਼ੀ ਅਧਿਕਾਰੀ ਇਸ ਮੁੱਦੇ ‘ਤੇ ਨਜ਼ਰ ਰੱਖ ਰਹੇ ਹਨ।
ਇਹ ਵੀ ਪੜ੍ਹੋ: ਅੱਜ ਦਿੱਲੀ ਹਾਈਕੋਰਟ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹੋਵੇਗੀ…
ਜ਼ਿਕਰਯੋਗ ਹੈ ਕਿ ਟਾਟਾ ਗਰੁੱਪ ਦੀ ਯੂਨਿਟ ਏਅਰ ਇੰਡੀਆ ਐਕਸਪ੍ਰੈਸ ਅੀਯ ਕਨੈਕਟ (ਪਹਿਲਾਂ ਅਿਰਅਸਿੳ ੀਨਦਿੳ) ਨੂੰ ਆਪਣੇ ਨਾਲ ਮਿਲਾਉਣ ਦੀ ਪ੍ਰਕਿਿਰਆ ਵਿੱਚ ਹੈ। ਇਸ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਇਸ ਏਅਰਲਾਈਨ ਦੇ ਕਰੂ ਮੈਂਬਰਾਂ ਵਿੱਚ ਗੁੱਸਾ ਹੈ।