ਲਹਿਰਾਗਾਗਾ ਤੋਂ ਇੱਕ ਨੌਜਵਾਨ ਦੀ ਮੌ.ਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਬੀਤੀ 4 ਮਈ ਨੂੰ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਲਾਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਆਪਣੇ ਪੁੱਤਰ ਦੇ ਸਹੁਰੇ ਵਿਰੁੱਧ ਉਸਦਾ ਕਤਲ ਦਾ ਇਲਜ਼ਾਮ ਲਗਾਇਆ ਹੈ।
ਨੌਜਾਵਨ ਨੇ ਡੇਢ ਮਹੀਨਾ ਪਹਿਲਾਂ ਕੀਤਾ ਸੀ ਪ੍ਰੇਮ ਵਿਆਹ
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਾਵਨ ਨੇ ਡੇਢ ਮਹੀਨਾ ਪਹਿਲਾਂ ਪ੍ਰੇਮ ਵਿਆਹ ਕੀਤਾ ਸੀ। ਮ੍ਰਿਤਕ ਦੇ ਪਿਤਾ ਵੱਲੋਂ ਲਗਾਏ ਦੋਸ਼ ਦੇ ਤਹਿਤ IPC ਦੀ ਧਾਰਾ 302/34 ਦਾ ਮਾਮਲਾ ਦਰਜ ਕਰਵਾਇਆ ਗਿਆ ਹੈ।
ਸਹੁਰੇ ‘ਤੇ ਲੱਗੇ ਕਤਲ ਦੇ ਇਲਜ਼ਾਮ
ਥਾਣਾ ਲਹਿਰਾਗਾਗਾ ਦੇ SHO ਇੰਸਪੈਕਟਰ ਰਣਬੀਰ ਸਿੰਘ ਅਤੇ ਮਾਮਲੇ ਦੇ ਆਈ ਓ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਚਰਨ ਸਿੰਘ ਪੁੱਤਰ ਜੀਤਾ ਸਿੰਘ ਨੇ ਪੁਲਿਸ ਕੋਲ ਆਪਣਾ ਬਿਆਨ ਦਰਜ ਕਰਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਮੇਰੇ ਪੁੱਤਰ ਗੁਰਲਾਲ ਸਿੰਘ ਨੇ ਨੇੜਲੇ ਪਿੰਡ ਘੋੜੇਨਵ ਹਾਲ ਅਬਾਦ ਲਹਿਰਾਗਾਗਾ ਦੇ ਹਰਜੀਤ ਸਿੰਘ ਪੁੱਤਰ ਕੁੰਦਨ ਦੀ ਲੜਕੀ ਨਾਲ ਕਰੀਬ ਡੇਢ ਮਹੀਨਾ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ, ਜਿਸਦੇ ਉਹ ਵਿਰੁਧ ਸੀ।
ਇਹ ਵੀ ਪੜ੍ਹੋ : ਅੱਜ ਦਿੱਲੀ ਹਾਈਕੋਰਟ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹੋਵੇਗੀ…
ਉਸੇ ਦਿਨ ਤੋਂ ਉਸਦੇ ਪੁੱਤਰ ਨੂੰ ਉਨ੍ਹਾਂ ਵੱਲੋਂ ਧਮਕੀਆ ਦਿਤੀਆਂ ਜਾ ਰਹੀਆਂ ਸਨ, ਜਿਸਦੇ ਚੱਲਦਿਆਂ ਦੋ ਦਿਨ ਪਹਿਲਾਂ 4 ਮਈ ਨੂੰ ਉਸਦੇ ਪੁੱਤਰ ਗੁਰਲਾਲ ਸਿੰਘ ਦਾ ਉਸ ਦੇ ਸਹੁਰਾ ਹਰਜੀਤ ਸਿੰਘ ਨੇ ਕਿਸੇ ਨਾਮਾਲੂਮ ਵਿਅਕਤੀ ਨੂੰ ਨਾਲ ਲੈ ਕੇ ਕਤਲ ਕਰ ਦਿਤਾ ਹੈ। ਮ੍ਰਿਤਕ ਦੇ ਬਿਆਨ ਦੇ ਆਧਾਰ ਤੇ ਪੁਲਿਸ ਨੇ IPC ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਤਫ਼ਤੀਸ਼ ਅਤੇ ਕਥਿਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।