ਅਨਾਜ ਮੰਡੀ ‘ਚ ਲੱਗੀ ਅੱਗ
ਫਾਜ਼ਿਲਕਾ ਦੀ ਅਨਾਜ ਮੰਡੀ ‘ਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਫਾਜ਼ਿਲਕਾ ਦੀ ਅਨਾਜ ਮੰਡੀ ‘ਚ ਕਣਕ ਦੀਆਂ ਬੋਰੀਆਂ ਨੂੰ ਅੱਗ ਲੱਗ ਗਈ, ਜਦਕਿ ਅੱਗ ਇੰਨੀ ਭਿਆਨਕ ਸੀ ਕਿ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।
ਇਹ ਵੀ ਪੜ੍ਹੋ: CM ਮਾਨ ਅੱਜ ਡਾ. ਬਲਬੀਰ ਤੇ ਮੀਤ ਹੇਅਰ ਲਈ ਕਰਨਗੇ…
ਮੰਡੀ ਵਿੱਚ ਲਿਫਟਿੰਗ ਨਾ ਹੋਣ ਕਾਰਨ ਕਰਨਾ ਪੈ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ
ਜਾਣਕਾਰੀ ਦਿੰਦਿਆਂ ਅਨਾਜ ਮੰਡੀ ਵਿੱਚ ਮੌਜੂਦ ਆੜ੍ਹਤੀ ਰਾਜ ਕੁਮਾਰ ਆਹੂਜਾ ਨੇ ਦੱਸਿਆ ਕਿ ਮੰਡੀ ਵਿੱਚ ਲਿਫਟਿੰਗ ਨਾ ਹੋਣ ਕਾਰਨ ਉਨ੍ਹਾਂ ਨੂੰ ਪਹਿਲਾਂ ਹੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿੱਚ ਬੋਰੀਆਂ ਦੇ ਢੇਰ ਲੱਗੇ ਹੋਏ ਹਨ ਜਦੋਂ ਅਚਾਨਕ ਪਈਆਂ ਕਣਕ ਦੀਆਂ ਬੋਰੀਆਂ ਨੂੰ ਬੀੜੀ ਕਾਰਨ ਅੱਗ ਲੱਗ ਗਈ।
ਅੱਗ ਇੰਨੀ ਭਿਆਨਕ ਸੀ ਕਿ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਤਾਂ ਫਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਕਾਫੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ।