ਡੌਕੀਂ ਲਾ ਕੇ ਵਿਦੇਸ਼ ਜਾ ਰਹੇ ਵਿਅਕਤੀ ਦੀ ਰਸਤੇ ਵਿੱਚ ਹੀ ਹੋਈ ਮੌਤ || Today news || Latest news

0
88
A person going abroad by dock died on the way

ਡੌਕੀਂ ਲਾ ਕੇ ਵਿਦੇਸ਼ ਜਾ ਰਹੇ ਵਿਅਕਤੀ ਦੀ ਰਸਤੇ ਵਿੱਚ ਹੀ ਹੋਈ ਮੌਤ || Today news || Latest news

ਥਾਣਾ ਫਿਲੌਰ ਅਧੀਨ ਪੈਂਦੇ ਗੰਨਾ ਪਿੰਡ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਵਿਅਕਤੀ ਦੀ ਡੌਕੀਂ ਲਾ ਕੇ ਵਿਦੇਸ਼ ਜਾਂਦੇ ਦੀ ਰਸਤੇ ਵਿੱਚ ਹੀ ਮੌਤ ਹੋ ਗਈ | ਉਹ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਵਿਦੇਸ਼ ਜਾਣਾ ਚਾਹੁੰਦਾ ਸੀ , ਜਿਸ ਲਈ ਉਸਨੂੰ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਨੇ ਉਸ ਕੋਲੋਂ ਲੱਖਾਂ ਰੁਪਏ ਲਏ ਪਰ ਜਰਮਨ ਭੇਜਣ ਦੀ ਥਾਂ ਉਸਨੂੰ ਕਿਸੇ ਹੋਰ ਦੂਜੇ ਦੇਸ਼ ਵਿਚ ਭੇਜ ਦਿੱਤਾ, ਜਿਥੋਂ ਡੌਂਕੀ ਲਾ ਕੇ ਉਸ ਨੂੰ ਹੋਰ ਲੋਕਾਂ ਨਾਲ ਜਰਮਨ ਭੇਜਿਆ ਜਾ ਰਿਹਾ ਸੀ ਪਰ ਰਾਹ ਵਿਚ ਹੀ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੇਹ ਭਾਰਤ ਲਿਆਉਣ ਲਈ ਹੋਰ ਪੈਸੇ ਦੀ ਕਰ ਰਹੇ ਮੰਗ

ਜਿਸ ਤੋਂ ਬਾਅਦ ਹੁਣ ਪਰਿਵਾਰ ਦਾ ਦੋਸ਼ ਹੈ ਕਿ ਏਜੰਟ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਹੋਰ ਪੈਸੇ ਦੀ ਮੰਗ ਕਰ ਰਹੇ ਹਨ। ਜਿਸਦੇ ਚੱਲਦਿਆਂ ਪਰਿਵਾਰ ਵੱਲੋਂ ਥਾਣਾ ਫਿਲੌਰ ਵਿਚ ਸ਼ਿਕਾਇਤ ਦਰਜ ਕਰਾ ਕੇ ਏਜੰਟਾਂ ‘ਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਮ੍ਰਿਤਕ ਮਹਿੰਦਰ ਪਾਲ ਦੇ ਭਰਾ ਧਰਮਿੰਦਰ ਕੁਮਾਰ ਵਾਸੀ ਗੰਨਾ ਪਿੰਡ ਨੇ ਸ਼ਿਕਾਇਤ ਵਿਚ ਦੱਸਿਆ ਕਿ ਏਜੰਟ ਪੰਕਜ ਕੁਮਾਰ ਅਤੇ ਨਰੇਸ਼ ਕੁਮਾਰ ਵਾਸੀ ਜੰਮੂ ਨੇ ਉਸ ਦੇ ਭਰਾ ਮਹਿੰਦਰ ਪਾਲ ਵਾਸੀ ਗੰਨਾ ਪਿੰਡ ਨੂੰ ਜਰਮਨ ਭੇਜਣ ਲਈ 12 ਲੱਖ 32 ਹਜ਼ਾਰ ਰੁਪਏ ਲਏ, ਪਰ ਏਜੰਟਾਂ ਵੱਲੋਂ ਪਹਿਲਾ ਮਹਿੰਦਰ ਪਾਲ ਨੂੰ ਰੂਸ ਭੇਜ ਦਿੱਤਾ ‌ਗਿਆ ਕੁੱਝ ਸਮਾਂ ਉੱਥੇ ਬਿਠਾਉਣ ਮਗਰੋਂ ਉਸ ਨੂੰ ਉਥੋਂ ਬੇਲਾ ਰੂਸ ਅਤੇ ਫਿਰ ਡੋਂਕੀ ਰਾਹੀਂ ਜਰਮਨ ਭੇਜਣਾ ਸੀ ਪਰ ਪਤਾ ਨਹੀਂ ਕਿੰਨਾ ਕਾਰਨਾਂ ਕਰਕੇ ਉਸ ਦੇ ਭਰਾ ਦੀ ਰਸਤੇ ਵਿੱਚ ਹੀ ਮੌਤ ਹੋ ਗਈ।

ਉਸ ਨੇ ਕਿਹਾ ਕਿ ਉਸ ਦੀ ਮੌਤ ਦੀ ਸੂਚਨਾ ਏਜੰਟ ਵੱਲੋਂ ਸਾਨੂੰ ਨਹੀਂ ਦਿੱਤੀ ਗਈ । ਉਲਟਾ ਏਜੰਟ ਸਾਨੂੰ ਭਰੋਸਾ ਦਿੰਦੇ ਰਹੇ ਕਿ ਜਲਦੀ ਜਰਮਨ ਪੁੱਜ ਜਾਵੇਗਾ। ਸਾਨੂੰ ਮਹਿੰਦਰ ਪਾਲ ਦੀ ਮੌਤ ਬਾਰੇ ਉਸ ਸਮੇਂ ਪਤਾ ਲੱਗਾ ਜਦੋਂ ਮਹਿੰਦਰ ਪਾਲ ਦੇ ਕੁਝ ਸਾਥੀਆਂ ਜੋ ਮਹਿੰਦਰ ਪਾਲ ਨਾਲ ਜਰਮਨ ਜਾ ਰਹੇ ਸਾਨੂੰ ਟੈਲੀਫੋਨ ਕੀਤਾ ਅਤੇ ਦੱਸਿਆ ਕਿ ਮਹਿੰਦਰ ਪਾਲ ਦੀ ਮੌਤ ਰਸਤੇ ਵਿੱਚ ਹੋ ਗਈ ਹੈ। ਇਹ ਗੱਲ ਸੁਣ ਕੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ।

4 ਲੱਖ ਰੁਪਏ ਬਤੋਰ ਕਿਰਾਏ ਦੀ ਮੰਗ

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਇੱਕ ਪਾਸੇ ਏਜੰਟ ਸਾਨੂੰ ਮਹਿੰਦਰ ਪਾਲ ਦੇ ਜਰਮਨ ਪਹੁੰਚਣ ਦਾ ਭਰੋਸਾ ਦੇਈਂ ਜਾਂਦਾ ਹੈ ਅਤੇ ਦੂਜੇ ਪਾਸੇ ਸਾਡੇ ਭਰਾ ਦੀ ਤਾਂ ਮੋਤ ਹੋ ਗਈ ਹੈ। ਇਹ ਖ਼ਬਰ ਸੁਣਨ ਮਗਰੋਂ ਪਰਿਵਾਰ ਅਤੇ ਰਿਸ਼ਤੇਦਾਰਾ ‘ਚ ਸੋਗ ਦੀ ਲਹਿਰ ਛਾਈ ਹੋਈ ਹੈ, ਜਿਸ ਤੋਂ ਬਾਅਦ ਉਨ੍ਹਾਂ ਮਹਿੰਦਰ ਪਾਲ ਦੀ ਲਾਸ਼ ਭੇਜਣ ਲਈ ਕਿਹਾ ਗਿਆ। ਪਰ ਲਾਸ਼ ਨੂੰ ਵਾਪਸ ਭਾਰਤ ਭੇਜਣ ਲਈ ਏਜੰਟ ਨੇ ਸਾਡੇ ਕੋਲੋਂ 4 ਲੱਖ ਰੁਪਏ ਬਤੋਰ ਕਿਰਾਏ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਦੂਜਾ ਦਿਨ

ਉਨ੍ਹਾਂ ਕਿਹਾ ਕਿ ਮਹਿੰਦਰ ਪਾਲ ਨੂੰ ਵਿਦੇਸ਼ ਭੇਜਣ ਦੇ ਦਿੱਤੇ ਲੱਖਾਂ ਰੁਪਏ ਕਾਰਨ ਅਸੀਂ ਪਹਿਲਾਂ ਹੀ ਕਰਜ਼ਾਈ ਹਾਂ , ਹੁਣ ਸਾਡੇ ਕੋਲ ਕੋਈ ਪੈਸਾ ਨਹੀਂ ਹੈ ਪਰ ਹੁਣ ਏਜੰਟ ਉਨ੍ਹਾਂ ਦਾ ਫੋਨ ਵੀ ਨਹੀਂ ਚੁੱਕ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਭਰਾ ਦੀ‌ ਮ੍ਰਿਤਕ ਦੇਹ ਆਪਣੇ ਖਰਚੇ ‘ਤੇ ਭਾਰਤ ਲਿਆਂਦੀ ਜਾਵੇ।

ਉੱਥੇ ਹੀ ਥਾਣਾ ਫਿਲੋਰ ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਟਰੈਵਲ ਏਜੰਟਾਂ ਵਿਰੁੱਧ ਥਾਣਾ ਫਿਲੌਰ ਵਿਖੇ ਮੁਕੱਦਮਾ ਨੰਬਰ 313 ਧਾਰਾ 406/420 ਆਈ ਪੀ ਸੀ ਤਹਿਤ ਕੇਸ ਦਰਜ ਕਰਕੇ, ਏਜੰਟਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਧਰਮਿੰਦਰ ਕੁਮਾਰ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ ਸੀਮਾ ਅਤੇ ਤਿੰਨ ਬੱਚੇ ਛੱਡ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਏਜੰਟਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ

 

 

 

 

 

LEAVE A REPLY

Please enter your comment!
Please enter your name here