ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ
ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਾਰਲਾ ਨਾਲ ਸੰਬੰਧਿਤ 35 ਸਾਲਾ ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ। ਦੁਬਈ ਵਿੱਚ 31 ਮਾਰਚ ਨੂੰ ਉਸਦੀ ਮੌਤ ਹੋ ਗਈ ਸੀ।
ਦੁਬਈ ‘ਚ ਹੋਈ ਸੀ ਨੌਜਵਾਨ ਦੀ ਮੌਤ
ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਸਲਾਹਕਾਰ ਨੇ ਦੱਸਿਆ ਕਿ ਇੱਕ ਮਸੂਮ ਬੱਚੇ ਦਾ ਪਿਤਾ ਗੁਰਜੰਟ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਅਜੇ ਬੀਤੀ 21 ਮਾਰਚ ਨੂੰ ਹੀ ਦੁਬਈ ਆਇਆ ਸੀ। ਇੱਥੇ ਆਉਣ ਦੇ 10 ਦਿਨ ਬਾਅਦ ਹੀ 31 ਮਾਰਚ ਨੂੰ ਗੁਰਜੰਟ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਹਿਮਾਚਲ ‘ਚ ਯੈਲੋ ਅਲਰਟ ਜਾਰੀ ॥ latest News Himachal Pradesh
ਇਸ ਘਟਨਾ ਸੰਬੰਧੀ ਜਦੋਂ ਮ੍ਰਿਤਕ ਦੇ ਵਾਰਸਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਟੀਮ ਰਾਹੀਂ ਮਿਲ ਕੇ ਆਪਣੇ ਨਾਲ ਹੋਈ ਇਸ ਅਣਹੋਣੀ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਭਾਰਤ ਤੋਂ ਗੁਰਜੰਟ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੂੰ ਦੁਬਈ ਬੁਲਾਇਆ। ਇਸ ਤੋਂ ਬਾਅਦ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਜੰਟ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।