ਕੇਜਰੀਵਾਲ ਨੂੰ ਕੋਰਟ ਤੋਂ ਮਿਲੀ ਵੱਡੀ ਰਾਹਤ, ਮਿਲੀ ਜ਼ਮਾਨਤ || Latest News
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ ਕਿਉਂਕਿ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇਣ ਦਾ ਫੈਸਲਾ ਸੁਣਾ ਦਿੱਤਾ ਹੈ | ਜਿਸਦੇ ਚੱਲਦਿਆਂ ਕੇਜਰੀਵਾਲ ਹੁਣ ਆਮ ਆਦਮੀ ਪਾਰਟੀ (ਆਪ) ਲਈ ਪ੍ਰਚਾਰ ਕਰ ਸਕਣਗੇ। ਪਰੰਤੂ ਕੇਜਰੀਵਾਲ ਨੂੰ 2 ਜੂਨ ਨੂੰ ਹਰ ਹਾਲਤ ਵਿੱਚ ਸਰੰਡਰ ਕਰਨ ਲਈ ਕਿਹਾ ਗਿਆ ਹੈ। ਦੱਸ ਦਈਏ ਕਿ ਈਡੀ ਨੇ ਅੰਤਰਿਮ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਸੀ।
ਕੇਜਰੀਵਾਲ 2 ਜੂਨ ਨੂੰ ਕਰਨਗੇ ਆਤਮ ਸਮਰਪਣ
ਸੁਪਰੀਮ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸਾਨੂੰ ਕੋਈ ਸਾਂਝੀ ਲਾਈਨ ਨਹੀਂ ਖਿੱਚਣੀ ਚਾਹੀਦੀ। ਉਸ ਨੂੰ ਮਾਰਚ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪਹਿਲਾਂ ਜਾਂ ਬਾਅਦ ਵਿਚ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਸੀ। ਹੁਣ 21 ਦਿਨ ਇਧਰ-ਉਧਰ ਕੋਈ ਫਰਕ ਨਹੀਂ ਪਵੇਗਾ। ਅਰਵਿੰਦ ਕੇਜਰੀਵਾਲ 2 ਜੂਨ ਨੂੰ ਆਤਮ ਸਮਰਪਣ ਕਰਨਗੇ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਡਿਵੀਜ਼ਨ ਬੈਂਚ ਨੇ ਇਹ ਫੈਸਲਾ ਦਿੱਤਾ ਹੈ।
ਇਹ ਵੀ ਪੜ੍ਹੋ :ਕੀਰਤਪੁਰ ਸਾਹਿਬ ‘ਚ ਵਾਪਰਿਆ ਵੱਡਾ ਸੜਕ ਹਾਦਸਾ , 3 ਲੋਕਾਂ ਦੀ ਹੋਈ ਮੌ.ਤ
ਦੱਸ ਦਈਏ ਕਿ ਈਡੀ ਨੇ ਵੀਰਵਾਰ ਨੂੰ ਆਗਾਮੀ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਸੁਝਾਅ ਦਾ ਸਖ਼ਤ ਵਿਰੋਧ ਕੀਤਾ ਸੀ। ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਪਿਛਲੇ 40 ਦਿਨਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ।