ਸ੍ਰੀ ਫਤਿਹਗੜ੍ਹ ਸਾਹਿਬ ਤੋਂ BJP ਨੇ ਐਲਾਨਿਆ ਉਮੀਦਵਾਰ , ਜਾਣੋ ਕਿਸਨੂੰ ਦਿੱਤੀ ਟਿਕਟ || Elections || Punjab News
ਲੋਕ ਸਭਾ ਚੋਣਾਂ ਦੇ ਮੱਦੇਨਜਰ ਹਰ ਪਾਰਟੀ ਵੱਲੋਂ ਤਿਆਰੀਆਂ ਜ਼ੋਰਾਂ -ਸ਼ੋਰਾਂ ‘ਤੇ ਹਨ ਅਤੇ ਲਗਭਗ ਹਰ ਪਾਰਟੀ ਵੱਲੋਂ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਜਿਸਦੇ ਚੱਲਦਿਆਂ ਅੱਜ ਭਾਰਤੀ ਜਨਤਾ ਪਾਰਟੀ ਨੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਪਣੇ ਰਹਿੰਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ | ਉਨ੍ਹਾਂ ਵੱਲੋਂ ਗੇਜਾ ਰਾਮ ਵਾਲਮੀਕਿ ਨੂੰ ਟਿਕਟ ਦਿੱਤੀ ਗਈ ਹੈ | ਇਸ ਨੂੰ BJP ਦੇ ਕੌਮੀ ਜਨਰਲ ਸਕੱਤਰ ਤੇ ਮੁੱਖ ਦਫਤਰ ਇੰਜਾਰਜ ਅਰੁਣ ਸਿੰਘ ਨੇ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ :ਨਹੀਂ ਰਹੇ ਮਸ਼ਹੂਰ ਪੰਜਾਬੀ ਲੇਖਕ ਸੁਰਜੀਤ ਪਾਤਰ , 79 ਸਾਲ ਦੀ ਉਮਰ ‘ਚ ਦੁਨੀਆਂ ਨੂੰ ਕਿਹਾ ਅਲਵਿਦਾ
ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਕੀਤਾ ਐਲਾਨ
ਜਿਸਦੇ ਤਹਿਤ ਹੁਣ ਭਾਜਪਾ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਗੇਜਾ ਰਾਮ ਕੇਂਦਰੀ ਵਾਲਮੀਕਿ ਸਭਾ ਭਾਰਤ ਦੇ ਰਾਸ਼ਟਰੀ ਪ੍ਰਧਾਨ ਹਨ ਅਤੇ ਨਾਲ ਹੀ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੀ ਹਨ | ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ,ਹੁਣ ਵੇਖਣਾ ਹੋਵੇਗਾ ਕਿ ਕਿਸ ਪਾਰਟੀ ਦਾ ਕਿਹੜਾ ਉਮੀਦਵਾਰ ਜਿੱਤ ਕਾਇਮ ਕਰ ਪਾਉਂਦਾ ਹੈ |