ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
ਦਿੱਲੀ-NCR ਦਾ ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਸ਼ੁੱਕਰਵਾਰ ਰਾਤ ਨੂੰ ਕਈ ਇਲਾਕਿਆਂ ‘ਚ ਹਨੇਰੀ ਅਤੇ ਮੀਂਹ ਨਾਲ ਆਏ ਤੂਫਾਨ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ।
ਹਲਕੀ ਬਾਰਿਸ਼ ਤੋਂ ਬਾਅਦ ਤਾਪਮਾਨ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਅਗਲੇ 3 ਘੰਟਿਆਂ ਦੌਰਾਨ ਉੱਤਰਾਖੰਡ, ਤਾਮਿਲਨਾਡੂ ਅਤੇ ਰਾਜਸਥਾਨ ਵਿੱਚ ਵੀ ਬਾਰਿਸ਼ ਹੋਵੇਗੀ।
ਇਹ ਵੀ ਪੜ੍ਹੋ: ਰਵਨੀਤ ਬਿੱਟੂ ਨੇ ਸਰਕਾਰੀ ਬੰਗਲਾ ਕੀਤਾ ਖਾਲੀ || Punjab News
ਇਨ੍ਹਾਂ ਰਾਜਾਂ ‘ਚ ਮੀਂਹ ਦੀ ਸੰਭਾਵਨਾ
IMD ਦੇ ਅਨੁਸਾਰ ਅਗਲੇ 3 ਘੰਟਿਆਂ ਦੌਰਾਨ ਉੱਤਰਾਖੰਡ, ਤਾਮਿਲਨਾਡੂ ਅਤੇ ਰਾਜਸਥਾਨ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਖਣੀ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਮੇਘਾਲਿਆ, ਦੱਖਣ-ਪੂਰਬੀ ਅਰੁਣਾਚਲ ਪ੍ਰਦੇਸ਼, ਦੱਖਣ-ਪੂਰਬੀ ਅਸਾਮ, ਮਨੀਪੁਰ, ਦੱਖਣੀ ਅੰਦਰੂਨੀ ਕਰਨਾਟਕ ਅਤੇ ਕੇਰਲ ਵਿੱਚ ਵੀ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।









