ਨੌਜਵਾਨ ਨੇ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਮਾ.ਰੀ ਛਾਲ , ਮੌਕੇ ‘ਤੇ ਹੀ ਹੋਈ ਮੌਤ || News of Punjab

0
61
The young man jumped from the second floor of the hospital, died on the spot

ਨੌਜਵਾਨ ਨੇ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਮਾ.ਰੀ ਛਾਲ , ਮੌਕੇ ‘ਤੇ ਹੀ ਹੋਈ ਮੌਤ || News of Punjab

ਸ਼ੁੱਕਰਵਾਰ ਦੇਰ ਰਾਤ ਖੰਨਾ ਦੇ ਸਿਵਲ ਹਸਪਤਾਲ ‘ਚ ਇਕ ਘਟਨਾ ਵਾਪਰੀ ਹੈ ਜਿੱਥੇ ਕਿ ਇਕ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ । ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ‘ਤੇ ਬੀਤੀ 2 ਮਈ ਨੂੰ ਹਮਲਾ ਹੋਇਆ ਸੀ | ਜਿਸ ਤੋਂ ਬਾਅਦ ਹਮਲਾਵਰਾਂ ਵੱਲੋਂ ਲਗਾਤਾਰ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਆ ਰਹੀਆਂ ਸਨ। ਜਦੋਂ ਉਸ ਨੂੰ ਪੁਲਿਸ ਤੋਂ ਵੀ ਇਨਸਾਫ਼ ਨਾ ਮਿਲਿਆ ਤਾਂ ਉਸ ਨੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਮ੍ਰਿਤਕ ਦੀ ਪਛਾਣ 35 ਸਾਲਾ ਕੁਲਵਿੰਦਰ ਸਿੰਘ ਸੋਨੀ ਵਾਸੀ ਰਸੂਲੜਾ ਵਜੋਂ ਹੋਈ ਹੈ।

ਪੁਲਿਸ ਵੱਲੋਂ ਨਹੀਂ ਹੋਈ ਕੋਈ ਕਾਰਵਾਈ

ਜਿਸ ਤੋਂ ਬਾਅਦ ਪਰਿਵਾਰ ਨੇ ਦੋਸ਼ ਲਾਇਆ ਕਿ ਕੁਲਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਸ ਦੀ ਐਮਐਲਆਰ ਕੱਟੀ ਹੋਈ ਸੀ। ਥਾਣਾ ਸਦਰ ਦੇ ਏਐਸਆਈ ਸ਼ਮਸ਼ੇਰ ਸਿੰਘ ਨੇ ਬਿਆਨ ਦਰਜ ਕਰਵਾਏ ਸਨ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਦੇ ਨਾਲ ਹੀ ਕੁਲਵਿੰਦਰ ਸਿੰਘ ‘ਤੇ ਹਮਲਾ ਕਰਨ ਵਾਲੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। ਇਸ ਡਰ ਕਾਰਨ ਉਹ ਸਿਵਲ ਹਸਪਤਾਲ ਦੇ ਮੇਲ ਵਾਰਡ ਵਿੱਚ ਬਾਥਰੂਮ ਵਿੱਚ ਜਾ ਕੇ ਕੁੰਡੀ ਲਾਈ ਤੇ ਖਿੜਕੀ ਤੋਂ ਛਾਲ ਮਾਰ ਦਿੱਤੀ। ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਮੁਲਜ਼ਮਾਂ ਨਾਲ ਕਰ ਰਹੀ ਮਿਲੀਭੁਗਤ

ਮ੍ਰਿਤਕ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਮੁਲਜ਼ਮਾਂ ਨਾਲ ਮਿਲੀਭੁਗਤ ਕਰ ਰਹੀ ਹੈ। 2 ਮਈ ਨੂੰ ਜਦੋਂ ਕੁਲਵਿੰਦਰ ਪਿੰਡ ਦੀ ਇਕ ਦੁਕਾਨ ‘ਤੇ ਗਿਆ ਸੀ ਤਾਂ ਉਸੇ ਪਿੰਡ ਦੇ ਹੀ ਕੁਝ ਬੰਦਿਆਂ ਨੇ ਬਿਨਾਂ ਕਿਸੇ ਕਾਰਨ ਉਸ ਨੂੰ ਗਾਲ੍ਹਾਂ ਕੱਢੀਆਂ।

ਜਦੋਂ ਕੁਲਵਿੰਦਰ ਨੇ ਉਸ ਨੂੰ ਰੋਕਿਆ ਤਾਂ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਕੁਲਵਿੰਦਰ ਨੇ ਆਪਣਾ ਹੱਥ ਅੱਗੇ ਕਰ ਦਿੱਤਾ ਸੀ, ਜਿਸ ਕਾਰਨ ਉਸ ਦਾ ਹੱਥ ਬੁਰੀ ਤਰ੍ਹਾਂ ਕੱਟਿਆ ਗਿਆ, ਜਿਸ ਕਾਰਨ ਕੁਲਵਿੰਦਰ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਦੂਜੀ ਧਿਰ ਵੀ ਹਸਪਤਾਲ ਵਿੱਚ ਦਾਖ਼ਲ ਹੋ ਗਈ ਸੀ ਅਤੇ ਉੱਥੇ ਵੀ ਧਮਕੀਆਂ ਦਿੱਤੀਆਂ ਗਈਆਂ ਸਨ। ਇਲਾਜ ਦੌਰਾਨ ਕੁਲਵਿੰਦਰ ਦੇ ਹੱਥ ‘ਤੇ ਕਈ ਟਾਂਕੇ ਲੱਗੇ ਸਨ।

ਇਹ ਵੀ ਪੜ੍ਹੋ :ਜਾਣੋ 16 ਸਾਲ ਤੋਂ ਬਿਨਾਂ ਕੁਝ ਖਾਧੇ-ਪੀਤੇ ਕਿਵੇਂ ਜਿਊਂਦੀ ਹੈ ਇਹ ਔਰਤ ?

ਦੋਸ਼ੀਆਂ ਖਿਲਾਫ ਹੋਵੇ ਸਖਤ ਕਾਰਵਾਈ

ਉੱਥੇ ਹੀ ਮ੍ਰਿਤਕ ਦੀ ਭੈਣ ਅਤੇ ਭਰਜਾਈ ਅਨੁਸਾਰ ਸਿਵਲ ਹਸਪਤਾਲ ਵਿੱਚ ਕੁਲਵਿੰਦਰ ਸਿੰਘ ਦੇ ਵਾਰਡ ਵਿੱਚ ਦੋ-ਤਿੰਨ ਦਿਨਾਂ ਤੋਂ ਕੁਝ ਨਸ਼ੇੜੀ ਘੁੰਮ ਰਹੇ ਸਨ। ਇਸ ਦੌਰਾਨ ਦੋਸ਼ੀ ਕੁਲਵਿੰਦਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਰਹੇ ਸਨ। ਡਰ ਦੇ ਮਾਰੇ ਕੁਲਵਿੰਦਰ ਨੇ ਇਹ ਕਦਮ ਚੁੱਕਿਆ। ਉਹ ਇਨਸਾਫ ਚਾਹੁੰਦੇ ਹਨ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਸਿਟੀ ਥਾਣਾ 2 ਦੇ ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ’ਤੇ ਕੁੱਟਮਾਰ ਸਬੰਧੀ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਪਰ ਕੁਲਵਿੰਦਰ ਅਜੇ ਵੀ ਹਸਪਤਾਲ ਵਿੱਚ ਦਾਖਲ ਸੀ, ਜਿਸ ਨੇ ਬਾਥਰੂਮ ਦੀ ਖਿੜਕੀ ਤੋਂ ਪਾਈਪ ਤੋਂ ਹੇਠਾਂ ਛਾਲ ਮਾਰ ਦਿੱਤੀ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

 

 

 

 

LEAVE A REPLY

Please enter your comment!
Please enter your name here