CM ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂੰ ਨੇ ਬਾਬਾ ਸਾਹਿਬ ਨੂੰ ਦਿੱਤੀ ਸ਼ਰਧਾਂਜਲੀ

0
89

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂੰ ਨੇ ਆਮ ਆਦਮੀ ਪਾਰਟੀ ਦੀ ਸਮੂਹ ਟੀਮ ਨਾਲ ਸਥਾਨਕ ਪੁਰਾਣਾ ਬੱਸ ਅੱਡਾ ਤੇ ਸਥਿਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਸਮਾਰਕ ਵਿਖੇ ਪਹੁੰਚ ਕੇ ਬਾਬਾ ਸਾਹਿਬ ਨੂੰ ਨਤਮਸਤਕ ਹੋ ਕੇ ਸ਼ਰਧਾਂਜਲੀ ਦਿੱਤੀ ਅਤੇ ਉਹਨਾਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਹਨਾਂ ਸਮੁੱਚੀ ਟੀਮ ਦੇ ਨਾਲ ਸੰਵਿਧਾਨ ਨੂੰ ਬਚਾਉਣ ਲਈ ਵੱਧ ਚੜ੍ਹਕੇ ਕੰਮ ਕਰਨ ਦਾ ਪ੍ਰਣ ਲਿਆ।

ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਬਲਤੇਜ ਪੰਨੂੰ ਨੇ ਕਿਹਾ ਕਿ ਭਾਰਤ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਦੇਸ਼ ਦੇ ਲੋਕਾਂ ਨੂੰ ਨਰਿੰਦਰ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨਾ ਹੋਵੇਗਾ। ਸਾਡਾ ਭਾਰਤ ਦੇਸ਼ ਭਿੰਨ-ਭਿੰਨ ਪ੍ਰਕਾਰ ਦੇ ਫੁੱਲਾਂ ਨਾਲ ਬਣਿਆ ਹੋਇਆ ਇਕ ਗੁੱਲਦਸਤਾ ਹੈ। ਇਹ ਗੁੱਲਦਸਤਾ ਤਾਹੀਓਂ ਕਾਇਮ ਰਹਿ ਸਕਦਾ ਹੈ ਜਦੋਂ ਦੇਸ਼ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਬਣਾਏ ਸੰਵਿਧਾਨ ਅਨੁਸਾਰ ਚੱਲੇ। ਜੇਕਰ ਦੇਸ਼ ਦਾ ਸੰਵਿਧਾਨ ਬਚੇਗਾ ਤਾਂ ਹੀ ਲੋਕਤੰਤਰ ਬਚੇਗਾ। ਉਹਨਾਂ ਨੇ ਕਿਹਾ ਕਿ ਅੱਜ ਦੇਸ਼ ਵਿਚ ਸਾਰੀਆਂ ਲੋਕਤੰਤਰੀ ਸੰਸਥਾਵਾਂ ਦੀ ਭਰੋਸੇਯੋਗਤਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਦੇਸ਼ ਵਿਚ ਤਾਨਾਸ਼ਾਹੀ ਚੱਲ ਰਹੀ ਹੈ ਜਿਸ ਨੂੰ ਖ਼ਤਮ ਕਰਨ ਲਈ ਆਮ ਆਦਮੀ ਪਾਰਟੀ ‘ਇੰਡੀਆ’ ਗੱਠਜੋੜ ਦੇ ਸਹਿਯੋਗ ਨਾਲ ਆਪਣੀ ਲੜਾਈ ਮਜ਼ਬੂਤੀ ਨਾਲ ਲੜ ਰਹੀ ਹੈ।

ਇਹ ਵੀ ਪੜ੍ਹੋ: ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਆਪਣੀ ਮਾਂ ਦਾ ਅਸ਼ੀਰਵਾਦ ਲੈ…

ਬਲਤੇਜ ਪੰਨੂੰ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਸਿਰਫ ਲੋਕਸਭਾ ਦੀਆਂ ਚੋਣਾਂ ਨਹੀਂ ਹਨ, ਬਲਕਿ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਨੂੰ ਬਦਲਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜੇਕਰ ਅਸੀਂ ਲੋਕ ਇਸ ਵਾਰੀ ਸਮਾਂ ਨਾ ਸੰਭਾਲ ਸਕੇ, ਤਾਂ ਫੇਰ ਸਾਨੂੰ ਬਾਬਾ ਸਾਹਿਬ ਦੁਆਰਾ ਬਣਾਏ ਗਏ ਭਾਰਤੀ ਸੰਵਿਧਾਨ ਨੂੰ ਬਚਾਉਣ ਦਾ ਸਮਾਂ ਵੀ ਨਹੀਂ ਮਿਲੇਗਾ। ਦੇਸ਼ ਦੇ ਕਾਨੂੰਨ ਨੂੰ ਛਿੱਕੇ ਟੰਗ ਕੇ ਦੇਸ਼ ਦੀਆਂ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਜੇਲਾਂ ਵਿੱਚ ਸੁੱਟਿਆ ਜਾ ਰਿਹਾ ਹੈ, ਤਾਂ ਜੋ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦੇ ਲਈ ਵਿਰੋਧੀ ਧਿਰਾਂ ਦਾ ਕੋਈ ਲੀਡਰ ਹੀ ਨਾ ਬਚੇ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਬੰਧੂ ਨੇ ਕਿਹਾ ਕਿ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ। ਅੱਜ ਦੇਸ਼ ਦੇ ਵਿੱਚ ਸੰਵਿਧਾਨ ਨੂੰ ਬਚਾਉਣ ਦੀ ਵੱਡੀ ਲੋੜ ਹੈ ਕਿਉਂਕਿ ਕਈ ਲੋਕ ਸੰਵਿਧਾਨ ਦੇ ਵਿੱਚ ਤਬਦੀਲੀ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਅਤੇ ਧਰਮਾਂ ਦੇ ਨਾਮ ਉੱਤੇ ਵੰਡ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਹੈ ਅਤੇ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇੱਥੇ ਹੀ ਬੱਸ ਨਹੀਂ ਹੁਣ ਤਾਂ ਭਾਰਤੀ ਸੰਵਿਧਾਨ ਵੀ ਖਤਰੇ ਵਿੱਚ ਹੈ। ਇਸ ਲਈ ਅੱਜ ਅਸੀਂ ਸਾਰਿਆਂ ਨੇ ਬਾਬਾ ਸਾਹਿਬ ਦੇ ਚਰਨਾਂ ਵਿੱਚ ਇਕੱਠੇ ਹੋ ਕੇ ਆਪਣੇ ਸੰਵਿਧਾਨ ਨੂੰ ਬਚਾਉਣ ਦਾ ਪ੍ਰਣ ਕੀਤਾ।

ਇਸ ਮੌਕੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਦੇਣ ਵਾਲਿਆਂ ਵਿੱਚ ਪਾਰਟੀ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ, ਰਾਜਵੀਰ ਸਿੰਘ, ਜਸਵਿੰਦਰ ਰਿੰਪਾ, ਗੁਰਵਿੰਦਰ ਸਿੰਘ, ਅਭਿਸ਼ੇਕ ਸ਼ਰਮਾ, ਅਮਿਤ ਵਿਕੀ ਸ਼ੋਸ਼ਲ ਮੀਡੀਆ ਜਿਲ੍ਹਾ ਪ੍ਰਧਾਨ, ਰਿੰਕੂ ਪਹਿਲਵਾਨ ਜਿਲ੍ਹਾ ਵਾਈਸ ਪ੍ਰਧਾਨ, ਘੁੰਮਣ ਸਿੰਘ ਫੌਜੀ, ਰਿਸ਼ਵ ਰਾਜਪੂਤ, ਰਾਜਾ ਸਿੰਘ, ਪਰਮੇਸ਼ ਕੁਮਾਰ ਨਿੱਕੂ, ਲਖਵੀਰ ਲੱਖੀ, ਰਾਜ਼ੇਸ਼ ਮਿੰਟੂ, ਭਾਰਤ ਭੂਸ਼ਣ, ਬੰਟੀ, ਕਾਲਾ ਬਾਬਾ, ਪਵਨ ਰਾਜਪੁਰੋਹਿਤ, ਲੱਕੀ, ਗੋਲਡੀ ਆਦਿ ਹੋਰ ਸਾਥੀ ਵੀ ਮੋਜੂਦ ਸਨ।

LEAVE A REPLY

Please enter your comment!
Please enter your name here