CM ਮਾਨ ਨੇ ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ, ਨਮ ਅੱਖਾਂ ਨਾਲ ਦਿੱਤੀ ਵਿਦਾਇਗੀ || News of Punjab

0
80
CM Mann paid tribute to Surjit Patar, farewell with moist eyes

CM ਮਾਨ ਨੇ ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ, ਨਮ ਅੱਖਾਂ ਨਾਲ ਦਿੱਤੀ ਵਿਦਾਇਗੀ || News of Punjab

ਪੰਜਾਬ ਦੇ ਕਵੀਆਂ ਵਿਚੋਂ ਇਕ ਸੁਰਜੀਤ ਪਾਤਰ ਦੇ ਦਿਹਾਂਤ ਨਾਲ ਪੂਰੇ ਪੰਜਾਬੀ ਸਾਹਿਤ ਜਗਤ  ਨੂੰ ਵੱਡਾ ਝਟਕਾ ਲੱਗਾ ਹੈ | ਜਿਸਦੇ ਤਹਿਤ ਡਾ: ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਪੁੱਜ ਗਈ ਹੈ। ਜਿਸਦੇ ਚੱਲਦਿਆਂ ਵੱਡੀ ਗਿਣਤੀ ਵਿੱਚ ਉੱਘੀਆਂ ਸ਼ਖਸੀਅਤਾਂ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੀ ਉੱਥੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ ਅਤੇ ਅੰਤਿਮ ਯਾਤਰਾ ਨੂੰ ਮੋਢਾ ਦਿੱਤਾ।

ਰਿਹਾਇਸ਼ ‘ਤੇ ਬਹੁਤ ਸਾਰੇ ਲੋਕ ਹੋਏ ਇਕੱਠੇ

ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਬਹੁਤ ਸਾਰੇ ਲੋਕ ਇਕੱਠੇ ਹੋਏ। ਇਸ ਵਿੱਚ ਪ੍ਰਸਿੱਧ ਸਾਹਿਤਕਾਰ, ਕਲਾਕਾਰ, ਆਗੂ, ਵਿਧਾਇਕ, ਪ੍ਰੋਫੈਸਰ ਅਤੇ ਮੀਡੀਆ ਨਾਲ ਸਬੰਧਤ ਲੋਕ ਸ਼ਾਮਲ ਹੋਏ। ਦੱਸ ਦਈਏ ਕਿ ਸੁਰਜੀਤ ਪਾਤਰ ਦੀ ਮੌਤ ਦੋ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ | ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ । ਉਨ੍ਹਾਂ ਨੇ ਲੁਧਿਆਣਾ ਵਿਖੇ ਆਪਣੇ ਆਖਰੀ ਸਾਹ ਲਏ । ਪਰ ਉਸਦਾ ਪੁੱਤਰ ਵਿਦੇਸ਼ ਵਿੱਚ ਸੀ। ਅਜਿਹੇ ‘ਚ ਬੇਟੇ ਦੇ ਆਉਣ ਤੋਂ ਬਾਅਦ ਅੱਜ ਅੰਤਿਮ ਸੰਸਕਾਰ ਕੀਤਾ ਜਾਣਾ ਹੈ।

ਸਾਹਿਤ ਦੇ ਖੇਤਰ ਵਿਚ ਅਹਿਮ ਪ੍ਰਾਪਤੀਆਂ ਕੀਤੀਆਂ ਹਾਸਿਲ

ਸੁਰਜੀਤ ਪਾਤਰ ਜਲੰਧਰ ਦੇ ਪਿੰਡ ਪੱਤੜ ਕਲਾਂ ਦੇ ਜੰਮਪਲ ਸਨ | ਉਹਨਾਂ ਨੇ ਸਾਹਿਤ ਦੇ ਖੇਤਰ ਵਿਚ ਅਹਿਮ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ। ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ 2012 ਵਿਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰੇ ਵਿਚ ਸੁਲਗਦੀ ਵਰਨਮਾਲਾ ਸ਼ਾਮਲ ਹਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਦੌਰਾਨ ਅੱਲੂ ਅਰਜੁਨ, ਚਿਰੰਜੀਵੀ ਤੇ ਜੂਨੀਅਰ NTR ਨੇ ਪਾਈ ਵੋਟ

ਉਹ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵੀ ਰਹੇ। ਸੁਰਜੀਤ ਪਾਤਰ ਨੂੰ 2012 ‘ਚ ਪਦਮ ਸ਼੍ਰੀ ਤੋਂ ਇਲਾਵਾ 1979 ਵਿਚ ਪੰਜਾਬ ਸਾਹਿਤ ਅਕਾਦਮੀ ਅਵਾਰਡ, 1993 ਵਿਚ ਸਾਹਿਤ ਅਕਾਦਮੀ ਅਵਾਰਡ, 1999 ਵਿਚ ਪੰਚਾਨੰਦ ਅਵਾਰਡ, 2007 ਵਿਚ ਅਨੰਦ ਕਾਵਯ ਸਨਮਾਨ, 2009 ਵਿਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

 

 

 

LEAVE A REPLY

Please enter your comment!
Please enter your name here