ਸਾਬਕਾ ਉਪ ਮੁੱਖ ਮੰਤਰੀ ਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਦਾ ਹੋਇਆ ਦਿਹਾਂਤ

0
90

ਸਾਬਕਾ ਉਪ ਮੁੱਖ ਮੰਤਰੀ ਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਦਾ ਹੋਇਆ ਦਿਹਾਂਤ

ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਦੀ ਸੋਮਵਾਰ ਸ਼ਾਮ ਨੂੰ ਦਿੱਲੀ ਏਮਜ਼ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਉਹ 72 ਸਾਲਾਂ ਦੇ ਸਨ। ਪਿਛਲੇ ਕੁਝ ਸਮੇਂ ਤੋਂ ਗਲੇ ਦੇ ਕੈਂਸਰ ਤੋਂ ਪੀੜਤ ਸਨ।

ਜਾਣਕਾਰੀ ਅਨੁਸਾਰ ਸੁਸ਼ੀਲ ਨੇ ਕਰੀਬ 7 ਮਹੀਨੇ ਪਹਿਲਾਂ ਗਲੇ ‘ਚ ਦਰਦ ਦੀ ਸ਼ਿਕਾਇਤ ‘ਤੇ ਟੈਸਟ ਕਰਵਾਇਆ ਸੀ, ਜਿਸ ‘ਚ ਕੈਂਸਰ ਦਾ ਪਤਾ ਲੱਗਾ ਸੀ। ਉਦੋਂ ਤੋਂ ਉਨ੍ਹਾਂ ਦਾ ਦਿੱਲੀ ਏਮਜ਼ ‘ਚ ਇਲਾਜ ਚੱਲ ਰਿਹਾ ਸੀ।

 ਇਹ ਵੀ ਪੜ੍ਹੋ; ਪੁਲਿਸ ਨੇ ਹਥਿਆਰਾਂ ਸਮੇਤ ਨੌਜਵਾਨ ਕੀਤਾ ਕਾਬੂ, ਵੱਡੀ ਵਾਰਦਾਤ ਨੂੰ ਅੰਜ਼ਾਮ…

ਉਨ੍ਹਾਂ ਨੇ 3 ਅਪ੍ਰੈਲ ਨੂੰ ਸੋਸ਼ਲ ਮੀਡੀਆ ‘ਤੇ ਖੁਦ ਨੂੰ ਕੈਂਸਰ ਹੋਣ ਦੀ ਜਾਣਕਾਰੀ ਦਿੱਤੀ ਸੀ। ਲਿਖਿਆ ਸੀ, ‘ਮੈਂ ਪਿਛਲੇ 6 ਮਹੀਨਿਆਂ ਤੋਂ ਕੈਂਸਰ ਨਾਲ ਜੂਝ ਰਿਹਾ ਹਾਂ। ਹੁਣ ਮੈਨੂੰ ਲੱਗਾ ਕਿ ਲੋਕਾਂ ਨੂੰ ਦੱਸਣ ਦਾ ਸਮਾਂ ਆ ਗਿਆ ਹੈ।

LEAVE A REPLY

Please enter your comment!
Please enter your name here