ਨਿਸ਼ਾਨ ਸਾਹਿਬ ਚੜ੍ਹਾਉਣ ਸਮੇ ਕਰੰਟ ਲੱਗਣ ਨਾਲ ਹੈਂਡ ਗ੍ਰੰਥੀ ਦੀ ਹੋਈ ਮੌ.ਤ || Latest News

0
75

ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਜੀ ਦੇ ਹੈਂਡ ਗ੍ਰੰਥੀ ਭਾਈ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 7.30 ਵਜੇ ਜਗ੍ਹਾ ਤੇ ਨਿਸ਼ਾਨ ਸਾਹਿਬ ਚੜਾਉਣ ਸਮੇਂ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਨਾਲ ਨਿਸ਼ਾਨ ਸਾਹਿਬ ਟਕਰਾਉਣ ਕਰੰਟ ਲੱਗਣ ਕਾਰਨ ਬੇਬਖਦੀ ਮੌਤ ਹੋ ਗਈ।

ਇਹ ਵੀ ਪੜ੍ਹੋ; ਪੁਲਿਸ ਨੇ ਹਥਿਆਰਾਂ ਸਮੇਤ ਨੌਜਵਾਨ ਕੀਤਾ ਕਾਬੂ, ਵੱਡੀ ਵਾਰਦਾਤ ਨੂੰ ਅੰਜ਼ਾਮ…

ਇਸ ਬੇ-ਬਖਦੀ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਕਿਹਾ ਕਿ ਸੋਢੀ ਕਰੀਬ 32 ਸਾਲਾਂ ਤੋਂ ਪਿੰਡ ਦੁਸਾਂਝ ਕਲਾਂ ਵਿੱਚ ਪਰਿਵਾਰ ਸਮੇਤ ਰਹਿ ਰਿਹਾ ਸੀ ਅਤੇ ਸੋਢੀ ਆਪਣੇ ਪਿੱਛੇ ਪਰਿਵਾਰ ਵਿੱਚੋਂ ਬਜ਼ੁਰਗ ਮਾਤਾ, ਪਤਨੀ, ਬੇਟਾ ਤੇ ਬੇਟੀ ਛੱਡ ਕੇ ਇਸ ਫ਼ਾਨੀ ਸੰਸਾਰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੁਸਾਂਝ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਸੰਸਕਾਰ ਕਰ ਦਿਤਾ ਗਿਆ

LEAVE A REPLY

Please enter your comment!
Please enter your name here