ਮਨਾਲੀ ‘ਚ ਅਟਲ ਸੁਰੰਗ ਨੇੜੇ ਟੂਰਿਸਟ ਵਾਹਨ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ || Today News

0
108
A major accident occurred due to overturning of a tourist vehicle near Atal Tunnel in Manali

ਮਨਾਲੀ ‘ਚ ਅਟਲ ਸੁਰੰਗ ਨੇੜੇ ਟੂਰਿਸਟ ਵਾਹਨ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ || Today News

ਹਿਮਾਚਲ ਪ੍ਰਦੇਸ਼ ਦੇ ਮਨਾਲੀ ‘ਚ ਵੱਡਾ ਸੜਕ ਹਾਦਸਾ ਵਾਪਰ ਗਿਆ ਹੈ ਜਿੱਥੇ ਕਿ ਇੱਕ ਸੈਲਾਨੀਆਂ ਨਾਲ ਭਰਿਆ ਇੱਕ ਟੂਰਿਸਟ ਵਾਹਨ ਪਲਟ ਗਿਆ ਜਿਸ ਕਾਰਨ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਰੀਬ 18 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਗਿਆ ਹੈ | ਮਨਾਲੀ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀਐਸਪੀ) ਕੇਡੀ ਸ਼ਰਮਾ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ।

ਗੱਡੀ ਵਿੱਚ ਸਵਾਰ ਲੋਕ ਮੁੰਬਈ ਦੇ ਨੇ ਵਸਨੀਕ

ਮਨਾਲੀ ਦੇ DSP ਕੇਡੀ ਸ਼ਰਮਾ ਨੇ ਦੱਸਿਆ ਕਿ ਟੂਰਿਸਟ ਗੱਡੀ ਵਿੱਚ ਸਵਾਰ ਲੋਕ ਮੁੰਬਈ ਦੇ ਵਸਨੀਕ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਅਟਲ ਸੁਰੰਗ ਰੋਹਤਾਂਗ ਦੱਰੇ ਨੇੜੇ ਪੁਲ ਦੇ ਕੋਲ ਡਰਾਈਵਰ ਵੱਲੋਂ ਵਾਹਨ ਤੋਂ ਕੰਟਰੋਲ ਗੁਆ ਦੇਣ ਕਾਰਨ ਵਾਪਰਿਆ। ਉਨ੍ਹਾਂ ਕਿਹਾ ਕਿ ਵਾਹਨ ਵਿੱਚ ਡ੍ਰਾਈਵਰ ਸਮੇਤ ਕੁੱਲ 21 ਸੈਲਾਨੀ ਸਵਾਰ ਸਨ, ਜਿਨ੍ਹਾਂ ‘ਚ 18 ਜ਼ਖਮੀ ਹੋ ਗਏ ਅਤੇ 1 ਦੀ ਸੱਟ ਲੱਗਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ :ਨਰਮਦਾ ਨਦੀ ‘ਚ ਨਹਾਉਣ ਗਏ ਪਰਿਵਾਰ ਨਾਲ ਵਾਪਰਿਆ ਵੱਡਾ ਭਾਣਾ

ਅਧਿਕਾਰੀ ਨੇ ਅੱਗੇ ਦੱਸਿਆ ਕਿ ਜ਼ਖਮੀਆਂ ਨੂੰ ਮਨਾਲੀ ਦੇ ਸਥਾਨਕ ਹਸਪਤਾਲ ਭੇਜਿਆ ਗਿਆ ਹੈ। ਰਾਹਤ ਦੀ ਖਬਰ ਇਹ ਹੈ ਕਿ ਬੇਕਾਬੂ ਹੋ ਕੇ ਹੋਣ ਮਗਰੋਂ ਬੱਸ ਖਾਈ ਵਿੱਚ ਡਿੱਗਣ ਤੋਂ ਬਚ ਗਈ, ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

LEAVE A REPLY

Please enter your comment!
Please enter your name here