ਖੜੇ ਟਰੱਕ ਨਾਲ ਟਕਰਾਈ ਬੋਲੈਰੋ, 8 ਲੋਕਾਂ ਦੀ ਹੋਈ ਮੌਤ || Latest News

0
131

ਖੜੇ ਟਰੱਕ ਨਾਲ ਟਕਰਾਈ ਬੋਲੈਰੋ, 8 ਲੋਕਾਂ ਦੀ ਹੋਈ ਮੌਤ 

ਮੱਧ ਪ੍ਰਦੇਸ਼ ਦੇ ਇੰਦੌਰ ਨੇੜੇ ਬੇਟਮਾ ‘ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੰਦੌਰ-ਅਹਿਮਦਾਬਾਦ ਫੋਰ ਲੇਨ ‘ਤੇ ਇਕ ਬੋਲੈਰੋ ਖੜ੍ਹੇ ਟਰੱਕ ਨਾਲ ਟਕਰਾ ਗਈ। ਜਿਸ ਕਾਰਨ ਬੋਲੈਰੋ ‘ਚ ਸਵਾਰ 8 ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ।
ਮਰਨ ਵਾਲਿਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ।

ਲਾਸ਼ਾਂ ਨੂੰ ਬੇਟਮਾ ਹਸਪਤਾਲ ਲਿਆਂਦਾ ਗਿਆ ਹੈ। ਜਿੱਥੇ ਵੀਰਵਾਰ ਸਵੇਰੇ ਪੋਸਟ ਮਾਰਟਮ ਕੀਤਾ ਜਾਵੇਗਾ। ਏਐਸਪੀ ਇੰਦੌਰ ਰੁਪੇਸ਼ ਦਿਵੇਦੀ ਨੇ ਦੱਸਿਆ ਕਿ 8 ਲੋਕਾਂ ਦੀ ਮੌਤ ਹੋ ਗਈ ਹੈ। ਇਕ ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਆਸ-ਪਾਸ ਦੇ ਲੋਕਾਂ ਨੇ ਚਲਾਈ ਬਚਾਅ ਮੁਹਿੰਮ  

ਹਾਦਸਾ ਬੁੱਧਵਾਰ ਰਾਤ ਵਾਪਰਿਆ ਦੱਸਿਆ ਜਾ ਰਿਹਾ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੋਲੈਰੋ ਪੂਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਬਚਾਅ ਮੁਹਿੰਮ ਚਲਾਈ। ਸੂਚਨਾ ਮਿਲਣ ‘ਤੇ ਐਂਬੂਲੈਂਸ ਸਮੇਤ ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਜਾਣਕਾਰੀ ਮੁਤਾਬਕ ਬੋਲੈਰੋ ‘ਚ ਸਵਾਰ ਲੋਕ ਅਲੀਰਾਜਪੁਰ ਦੇ ਪਿੰਡ ਬੋਰੀ ‘ਚ ਪ੍ਰੋਗਰਾਮ ਤੋਂ ਵਾਪਸ ਪਰਤ ਰਹੇ ਸਨ।

LEAVE A REPLY

Please enter your comment!
Please enter your name here