ਅਮਰੀਕਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, ਘਰ ‘ਚ ਛਾਇਆ ਮਾਤਮ
ਪੰਜਾਬ ਤੋ ਆਏ ਸਾਲ ਬਹੁਤ ਸਾਰੇ ਨੌਜਵਾਨ ਸੁਪਨੇ ਲੈ ਕੇ ਵਿਦੇਸ਼ ਦੀ ਧਰਤੀ ‘ਤੇ ਜਾਂਦੇ ਹਨ ਪਰ ਆਏ ਦਿਨ ਕਿਸੇ ਨਾ ਕਿਸੇ ਨੌਜਵਾਨ ਦੀ ਮੌ.ਤ ਦੀ ਖਬਰ ਆ ਜਾਂਦੀ ਹੈ।
ਦੱਸ ਦਈਏ ਕਿ ਵਿਦੇਸ਼ਾਂ ਵਿਚ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਹੀ ਜਾਂਦੀ ਹੈ। ਅਜਿਹੀ ਹੀ ਇੱਕ ਦੁਖਦਾਈ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਇੱਥੇ ਇੱਕ 29 ਸਾਲਾਂ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਮਹੱਦੀਪੁਰ ਦੇ ਰਹਿਣ ਵਾਲੇ ਤੀਰਥ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਖੜੇ ਟਰੱਕ ਨਾਲ ਟਕਰਾਈ ਬੋਲੈਰੋ, 8 ਲੋਕਾਂ ਦੀ ਹੋਈ ਮੌਤ …
ਮ੍ਰਿਤਕ ਤੀਰਥ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਰਥ ਸਿੰਘ ਉਮਰ 29 ਸਾਲ ਜੋ ਕਿ ਲਗਭਗ 17 ਮਹੀਨੇ ਪਹਿਲਾਂ ਡੌਂਕੀ ਰਾਹੀਂ ਅਮਰੀਕਾ ਗਿਆ ਸੀ, ਉੱਥੇ ਉਸ ਦੀ ਮੌਤ ਹੋ ਗਈ। ਅਜੇ ਤੱਕ ਪਰਿਵਾਰ ਨੂੰ ਤੀਰਥ ਸਿੰਘ ਦੇ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਖਬਰ ਦੇ ਨਾਲ ਪਿੰਡ ਮਹੱਦੀਪੁਰ ਵਿੱਚ ਸੋਗ ਦੀ ਲਹਿਰ ਹੈ।