‘ਤਾਰਕ ਮਹਿਤਾ…’ ਵਾਲੇ ‘ਸੋਢੀ ਆਖਿਰ ਪਹੁੰਚ ਹੀ ਗਏ ਘਰ, ਐਨੇ ਦਿਨ ਗਾਇਬ ਰਹਿਣ ਦੀ ਦੱਸੀ ਇਹ ਵਜ੍ਹਾ
ਟੀ.ਵੀ. ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ‘ਸੋਢੀ’ ਦਾ ਕਿਰਦਾਰ ਨਿਭਾਉਣ ਵਾਲੇ ਗੁਰੂਚਰਨ ਸਿੰਘ ਬਾਰੇ ਇਕ ਵੱਡੀ ਅਪਡੇਟ ਸਾਹਮਣੇ ਆਈ ਹੈ। ਸੋਢੀ ਜੋ ਕਿ ਕਰੀਬ 25 ਦਿਨ ਪਹਿਲਾਂ ਲਾਪਤਾ ਹੋ ਗਏ ਸਨ। ਉਹ ਖ਼ੁਦ ਘਰ ਵਾਪਸ ਆ ਗਏ ਹਨ।
ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਅਚਾਨਕ ਗਾਇਬ ਹੋਣ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਦੇ ਲਾਪਤਾ ਹੋਣ ਦੀ ਸ਼ਿਕਾਇਤ ਵੀ ਪੁਲਸ ਸਟੇਸ਼ਨ ਵਿਖੇ ਦਰਜ ਕਰਵਾ ਦਿੱਤੀ ਸੀ। ਇਸ ਬਾਰੇ ਕਾਰਵਾਈ ਕਰਦਿਆਂ ਪੁਲਸ ਨੇ ਉਨ੍ਹਾਂ ਨੂੰ ਲੱਭਣ ਲਈ ਕਾਫ਼ੀ ਕੋਸ਼ਿਸ਼ਾਂ ਕੀਤੀਆਂ ਸਨ, ਪਰ ਉਨ੍ਹਾਂ ਬਾਰੇ ਕੋਈ ਸੂਹ ਨਾ ਲੱਗ ਸਕੀ।
ਇਹ ਵੀ ਪੜ੍ਹੋ; ਗਰੀਬ ਤੇ ਲਾਚਾਰ ਬੱਚੀ ਦੀਆਂ ਤਕਲੀਫਾਂ ਦੇਖ ਗੌਤਮ ਅਡਾਨੀ ਨੇ ਵਧਾਇਆ…
ਅੰਤ ਉਹ ਖ਼ੁਦ ਹੀ ਘਰ ਪਰਤ ਆਏ ਹਨ, ਜਿਸ ਤੋਂ ਬਾਅਦ ਉਨ੍ਹਾਂ ਕੋਲੋਂ ਪੁਲਸ ਨੇ ਪੁੱਛਗਿੱਛ ਕੀਤੀ ਤਾਂ ਘਰੋਂ ਗਾਇਬ ਹੋਣ ਦਾ ਉਨ੍ਹਾਂ ਨੇ ਕਾਫ਼ੀ ਹੈਰਾਨ ਕਰਨ ਵਾਲਾ ਕਾਰਨ ਦੱਸਿਆ।
ਅਖਿਰ ਕਿੱਥੇ ਸਨ ਸੋਢੀ
ਪੁਲਸ ਦੀ ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਕਿ ਉਹ ਦੁਨੀਆਦਾਰੀ ਛੱਡ ਕੇ ਧਾਰਮਿਕ ਯਾਤਰਾ ‘ਤੇ ਨਿਕਲੇ ਸਨ। ਇਸ ਦੌਰਾਨ ਉਹ ਅੰਮ੍ਰਿਤਸਰ ਤੇ ਲੁਧਿਆਣਾ ਸਣੇ ਕਈ ਸ਼ਹਿਰਾਂ ਦੇ ਗੁਰਦੁਆਰਿਆਂ ‘ਚ ਰੁਕੇ ਸਨ। ਇਸ ਦੌਰਾਨ ਉਨ੍ਹਾਂ ਨੂੰ ਕਾਫ਼ੀ ਦਿਨ ਘਰੋਂ ਦੂਰ ਗੁਜ਼ਾਰਨ ਤੋਂ ਬਾਅਦ ਖ਼ਿਆਲ ਆਇਆ ਕਿ ਉਨ੍ਹਾਂ ਨੂੰ ਹੁਣ ਵਾਪਸ ਚਲੇ ਜਾਣਾ ਚਾਹੀਦਾ ਹੈ ਤਾਂ ਉਹ ਹੁਣ ਵਾਪਸ ਆਪਣੇ ਘਰ ਆ ਗਏ ਹਨ।
ਜ਼ਿਕਰਯੋਗ ਹੈ ਕਿ ਗੁਰੂਚਰਨ ਸਿੰਘ ਬੀਤੇ 22 ਅਪ੍ਰੈਲ ਨੂੰ ਘਰੋਂ ਮੁੰਬਈ ਲਈ ਰਵਾਨਾ ਹੋਏ ਸਨ, ਪਰ ਉਹ ਉੱਥੇ ਨਾ ਪਹੁੰਚੇ ਤਾਂ 26 ਅਪ੍ਰੈਲ ਨੂੰ ਉਨ੍ਹਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ। ਜਾਣਕਾਰੀ ਮੁਤਾਬਕ ਉਨ੍ਹਾਂ ਦਾ ਜਲਦੀ ਹੀ ਵਿਆਹ ਵੀ ਹੋਣ ਵਾਲਾ ਸੀ ਤੇ ਉਹ ਕੁਝ ਸਮੇਂ ਤੋਂ ਆਰਥਿਕ ਤੰਗੀ ਦੇ ਦੌਰ ‘ਚੋਂ ਵੀ ਗੁਜ਼ਰ ਰਹੇ ਸਨ।