PM ਮੋਦੀ 23 ਮਈ ਨੂੰ ਆਉਣਗੇ ਪੰਜਾਬ , BJP ਉਮੀਦਵਾਰਾਂ ਦੇ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ || Elections || Punjab News
ਪੰਜਾਬ ਵਿੱਚ ਚੋਣਾਂ ਹੋਣ ਵਿੱਚ ਕੁਝ ਹੀ ਸਮਾਂ ਬਾਕੀ ਹੈ | ਜਿਸਦੇ ਚੱਲਦਿਆਂ ਹਰ ਪਾਰਟੀ ਵੱਲੋਂ ਆਪਣੀ ਜਿੱਤ ਕਾਇਮ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ | ਇਸੇ ਦੇ ਤਹਿਤ ਭਾਜਪਾ ਦੀ ਕੌਮੀ ਲੀਡਰਸ਼ਿਪ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ ਪੰਜਾਬ ਵਿੱਚ ਆਪਣੀ ਪੂਰੀ ਤਾਕਤ ਲਾਉਣ ਜਾ ਰਹੀ ਹੈ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਦੌਰੇ ‘ਤੇ ਹੋਣਗੇ। ਜਿੱਥੇ ਉਹ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।
23 ਮਈ ਨੂੰ ਭਾਜਪਾ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਕਰਨਗੇ ਅਪੀਲ
ਪਟਿਆਲਾ ਵਿਖੇ PM ਮੋਦੀ 23 ਮਈ ਨੂੰ ਲੋਕਾਂ ਨੂੰ ਭਾਜਪਾ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕਰਨਗੇ। ਇਸ ਦੇ ਨਾਲ ਹੀ ਇਸੇ ਦਿਨ ਪ੍ਰਧਾਨ ਮੰਤਰੀ ਹਰਿਆਣਾ ਦੀ ਮਹਿੰਦਰਗੜ੍ਹ ਸੀਟ ‘ਤੇ ਚੋਣ ਪ੍ਰਚਾਰ ਲਈ ਬੁਲਾਈ ਗਈ ਵਿਜੇ ਸੰਕਲਪ ਰੈਲੀ ‘ਚ ਵੀ ਸ਼ਾਮਲ ਹੋਣਗੇ। ਜਿਸ ਤੋਂ ਬਾਅਦ 24 ਮਈ ਨੂੰ ਪ੍ਰਧਾਨ ਮੰਤਰੀ ਮੁੜ ਪੰਜਾਬ ਆਉਣਗੇ। ਜਿੱਥੇ ਉਹ ਗੁਰਦਾਸਪੁਰ ਤੋਂ ਉਮੀਦਵਾਰ ਦਿਨੇਸ਼ ਬਾਬੂ ਅਤੇ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਰਿੰਕੂ ਦੇ ਸਮਰਥਨ ਵਿੱਚ ਰੈਲੀਆਂ ਕਰਨਗੇ।
ਇਹ ਵੀ ਪੜ੍ਹੋ :ਗੱਡੀ ਸਿੱਖਦੇ ਸਮੇਂ ਚਾਲਕ ਨੇ 4 ਸਾਲਾ ਮਾਸੂਮ ਨੂੰ ਕੁਚਲਿਆ
ਦੱਸ ਦਈਏ ਕਿ ਪਹਿਲੀ ਵਾਰ BJP ਪੰਜਾਬ ਵਿੱਚ ਆਪਣੇ ਦਮ ‘ਤੇ ਚੋਣਾਂ ਲੜ ਰਹੀ ਹੈ। ਪਿਛਲੀ ਵਾਰ 2019 ਦੀਆਂ ਚੋਣਾਂ ‘ਚ ਕਾਂਗਰਸ ਨੇ ਸੂਬੇ ਦੀਆਂ 13 ਲੋਕ ਸਭਾ ਸੀਟਾਂ ‘ਚੋਂ ਅੱਠ ‘ਤੇ ਜਿੱਤ ਹਾਸਲ ਕੀਤੀ ਸੀ। ਭਾਜਪਾ ਅਤੇ ਅਕਾਲੀ ਦਲ ਨੇ ਦੋ-ਦੋ ਸੀਟਾਂ ਜਿੱਤੀਆਂ ਸਨ ਜਦਕਿ ‘ਆਪ’ ਨੇ ਸਿਰਫ਼ ਇੱਕ ਸੀਟ ਜਿੱਤੀ ਸੀ।