ਪੰਜਾਬ ‘ਚ AAP ਨੂੰ ਲੱਗ ਸਕਦਾ ਵੱਡਾ ਝਟਕਾ , ਇਹ ਲੀਡਰ ਭਾਜਪਾ ‘ਚ ਹੋ ਸਕਦਾ ਸ਼ਾਮਿਲ || Punjab News
ਪੰਜਾਬ ਵਿਚ ਚੋਣਾਂ ਹੋਣ ਵਿੱਚ ਕੁਝ ਹੀ ਸਮਾਂ ਬਾਕੀ ਹੈ ਪਰੰਤੂ ਇਸ ਤੋਂ ਪਹਿਲਾਂ ਪੰਜਾਬ ‘ਚ AAP ਨੂੰ ਜਲੰਧਰ ਤੋਂ ਵੱਡਾ ਝਟਕਾ ਲੱਗ ਸਕਦਾ ਹੈ | ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਜਲੰਧਰ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਜਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।
ਪਾਰਟੀ ਤੋਂ ਚੱਲ ਰਹੇ ਨਾਰਾਜ਼
ਦਰਅਸਲ ਕਾਫੀ ਸਮੇਂ ਤੋਂ ਜਗਬੀਰ ਬਰਾੜ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ ,ਜਿਸ ਕਾਰਨ ਉਹ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਦੱਸ ਦਈਏ ਕਿ ਜ਼ਿਮਨੀ ਚੋਣਾਂ ਦੌਰਾਨ ਜਗਬੀਰ ਬਰਾੜ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।
ਇਹ ਵੀ ਪੜ੍ਹੋ :ਪੰਜਾਬ ਦੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ ! CM ਮਾਨ ਨੇ ਕੀਤਾ ਵੱਡਾ ਐਲਾਨ
ਉਹ ਪਾਰਟੀ ਤੋਂ ਇਸ ਲਈ ਨਾਰਾਜ਼ ਚੱਲ ਰਹੇ ਸਨ ਕਿਉਂਕਿ ਆਪ ‘ਚ ਸ਼ਾਮਲ ਹੋਣ ਤੋਂ ਬਾਅਦ ‘ਆਪ’ ਵੱਲੋਂ ਬਰਾੜ ਨੂੰ ਕੋਈ ਵੱਡਾ ਅਹੁਦਾ ਨਹੀਂ ਦਿੱਤਾ ਗਿਆ। ਧਿਆਨਯੋਗ ਹੈ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਜਗਬੀਰ ਸਿੰਘ ਬਰਾੜ ਸੂਬੇ ਵਿੱਚ ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਸਨ।